ਜ਼ਿਲ੍ਹੇ ਦੇ 8 ਪ੍ਰੀਖਿਆ ਕੇਂਦਰਾਂ 'ਚ ਹੋਵੇਗੀ ਪੰਜਾਬ ਰਾਜ ਨਿਪੁੰਨਤਾ ਖੋਜ ਤੇ ਐੱਨਐੱਮਐੱਮਐੱਸ ਪ੍ਰੀਖਿਆ : ਨੀਲਮ ਰਾਣੀ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ
Publish Date: Wed, 18 Nov 2026 04:04 PM (IST)
Updated Date: Wed, 18 Nov 2026 04:06 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖੁਰਦ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸਸੀਈਆਰਟੀ) ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (ਪੀਐਸਟੀਐਸਈ) ਤੇ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ (ਐਨਐਮਐਮਐਸ) ਪ੍ਰੀਖਿਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਦੀ ਦੇਖ-ਰੇਖ ਹੋ ਰਹੀ ਪ੍ਰੀਖਿਆ ਚ ਸੈਸ਼ਨ 2026-27 ਦੇ ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1 ਵਜੇ ਤੱਕ ਹੋਵੇਗਾ। ਸਿੱਖਿਆ ਅਧਿਕਾਰੀ ਨੀਲਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਜ਼ਿਲ੍ਹੇ ਵਿਚ 22 ਨਵੰਬਰ ਨੂੰ ਤਹਿਸੀਲ ਪੱਧਰ ਤੇ 8 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਪ੍ਰੀਖਿਆ ਦੇ ਸੰਚਾਲਨ ਲਈ ਤਿਆਰੀਆਂ ਪੂਰਨ ਤੌਰ ਤੇ ਮੁਕੰਮਲ ਕਰ ਲਈ ਗਈਆਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਜ਼ਿਲੇ ਚ ਪੀਐੱਸਟੀਐੱਸਈ ਪ੍ਰੀਖਿਆ ਵਿਚ ਕੁੱਲ 1811 ਵਿਦਿਆਰਥੀ ਤੇ ਐੱਨਐਮਐਮਐੱਸ ਪ੍ਰੀਖਿਆ ’ਚ 2016 ਵਿਦਿਆਰਥੀ ਭਾਗ ਲੈ ਰਹੇ ਹਨ ਅਤੇ ਇਨ੍ਹਾਂ ਵਜ਼ੀਫਾ ਪ੍ਰੀਖਿਆਵਾਂ ਦਾ ਮਨੋਰਥ ਵਿਦਿਆਰਥੀਆਂ ਨੂੰ ਵਿਤੀ ਤੌਰ ਤੇ ਸਹਾਇਤਾ ਪ੍ਰਦਾਨ ਕਰਨਾ ਤੇ ਪੜ੍ਹਾਈ ਵੱਲ ਰੁਚਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਚ ਪੜ੍ਹ ਰਹੇ ਵਿਦਿਆਰਥੀ ਐਨਐਮਐਮਐਸ ਤੇ ਪੀ.ਐਸ.ਟੀ.ਐਸ.ਈ. ਪ੍ਰੀਖਿਆ ਪਾਸ ਕਰਨ ਉਪਰੰਤ ਅਗਲੇ 4 ਸਾਲ ਤੱਕ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਅਗਲੇ 2 ਸਾਲ ਤੱਕ ਵਜ਼ੀਫੇ ਦੇ ਯੋਗ ਹੋਣਗੇ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਹਰਦੀਪ ਸਿੰਘ ਵੀ ਹਾਜ਼ਰ ਸਨ।