- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Punjab Vigilance Bureau ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਰਿਸ਼ਵਤ ਮੰਗਣ ਦਾ ਕਾਰਨ ਕੋਈ ਤਬਾਦਲੇ ਸਬੰਧੀ ਰਿਸ਼ਵਤ ਮੰਗਦਾ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਮਾਨਸਾ 'ਚ ਇਕ ਪਟਵਾਰੀ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਟਵਾਰੀ ਨੂੰ 8,000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦਿਆਂ ਕਾਬੂ ਕੀਤਾ।
ਸੂਤਰਾਂ ਮੁਤਾਬਕ ਕਾਬੂ ਕੀਤੇ ਗਏ ਪਟਵਾਰੀ ਦਾ ਨਾਮ ਹਿਤੇਸ਼ ਕੁਮਾਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਵਿਜੀਲੈਂਸ ਬਿਊਰੋ ਵੱਲੋਂ ਅਜੇ ਤੱਕ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਰਿਸ਼ਵਤ ਮੰਗਣ ਦਾ ਕਾਰਨ ਕੋਈ ਤਬਾਦਲੇ ਸਬੰਧੀ ਰਿਸ਼ਵਤ ਮੰਗਣਦਾ ਹੈ।