- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਦੇਵ ਸਿੰਘ ਸਿੱਧੂ ਆਪਣੇ ਨਿਮਰ ਸੁਭਾਅ, ਇਮਾਨਦਾਰ ਪੱਤਰਕਾਰੀ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਖ਼ਬਰਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ ਨਾਲ ਪੱਤਰਕਾਰੀ ਜਗਤ ਅਤੇ ਮਾਨਸਾ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਹੈ। ਸਾਥੀ ਪੱਤਰਕਾਰਾਂ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਪੰਜਾਬੀ ਜਾਗਰਣ ਦੇ ਮਾਨਸਾ ਜ਼ਿਲ੍ਹੇ ਨਾਲ ਜੁੜੇ ਭਿੱਖੀ ਤੋਂ ਪੱਤਰਕਾਰੀ ਕਰ ਰਹੇ ਪੱਤਰਕਾਰ ਬਲਦੇਵ ਸਿੰਘ ਸਿੱਧੂ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਅਧੀਨ ਦਾਖਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਬਲਦੇਵ ਸਿੰਘ ਸਿੱਧੂ ਆਪਣੇ ਨਿਮਰ ਸੁਭਾਅ, ਇਮਾਨਦਾਰ ਪੱਤਰਕਾਰੀ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਖ਼ਬਰਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ ਨਾਲ ਪੱਤਰਕਾਰੀ ਜਗਤ ਅਤੇ ਮਾਨਸਾ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਹੈ। ਸਾਥੀ ਪੱਤਰਕਾਰਾਂ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।