‘ਮਾਂ ਬੋਲੀ ਲਹਿਰ...’ ਮੁਹਿੰਮ ਤਹਿਤ ਕਰਵਾਇਆ ਜਾਗਰੂਕਤਾ ਸਮਾਗਮ
ਪੰਜਾਬੀ ਜਾਗਰਣ ਵੱਲੋਂ ਭਾਈ ਬਹਿਲੋ ਸਰਕਾਰੀ
Publish Date: Mon, 02 Mar 2026 07:04 PM (IST)
Updated Date: Tue, 03 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬੀਆਂ ਦੀ ਹਰਮਨ ਪਿਆਰੀ ਅਖ਼ਬਾਰ ‘ਪੰਜਾਬੀ ਜਾਗਰਣ’ ਦੇ ਮੁੱਖ ਸੰਪਾਦਕ ਵਰਿੰਦਰ ਵਾਲੀਆ ਜੀ ਦੀ ਰਹਿਨੁਮਾਈ ਹੇਠ “ਮਾਂ ਬੋਲੀ ਲਹਿਰ, ਪਿੰਡ-ਪਿੰਡ, ਸ਼ਹਿਰ-ਸ਼ਹਿਰ” ਤਹਿਤ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈ ਕੇ (ਮਾਨਸਾ) ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਦੀ ਸੁੰਦਰ ਲਿਖਾਈ ਵਿੱਚ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ਅਖ਼ੀਰ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ ਗਏ। ਪ੍ਰਿੰਸੀਪਲ ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਪਛਾਣ, ਸੱਭਿਆਚਾਰ ਅਤੇ ਵਿਰਾਸਤ ਦੀ ਰੂਹ ਹੈ। ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਸਮਾਜ ਵਿੱਚ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ ਅਤੇ ਆਪਣੀ ਮਾਂ ਬੋਲੀ ‘ਤੇ ਮਾਣ ਮਹਿਸੂਸ ਕਰਨ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਭਾਸ਼ਾ ਦੀ ਸੰਭਾਲ ਨਾਲ ਹੀ ਅਸੀਂ ਆਪਣੀ ਸੱਭਿਆਚਾਰਕ ਪਹਿਚਾਣ ਨੂੰ ਬਰਕਰਾਰ ਰੱਖ ਸਕਦੇ ਹਾਂ। ਇਸ ਦੌਰਾਨ ਸਕੂਲ ਦੇ ਲੈਕਚਰਾਰ ਗੁਰਬਖਸ਼ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਸਾਡੀ ਰੂਹ ਦੀ ਆਵਾਜ਼ ਹੈ। ਉਨ੍ਹਾਂ ਬੱਚਿਆਂ ਨੂੰ ਪੰਜਾਬੀ ਸਾਹਿਤ ਪੜ੍ਹਨ, ਲਿਖਣ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਬੱਚਿਆਂ ਵੱਲੋਂ ਮਾਂ ਬੋਲੀ ਲਹਿਰ ਤਹਿਤ ਸੁੰਦਰ ਲਿਖਾਈ ਵਿੱਚ ਨੌਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਦੇ 20 ਬੱਚਿਆਂ ਨੇ ਭਾਗ ਲਿਆ। ਅੰਤ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫ਼ਿਕੇਟ ਦਿੱਤੇ ਗਏ। ਇਸ ਮੌਕੇ ਪੰਜਾਬੀ ਜਾਗਰਣ ਜ਼ਿਲ੍ਹਾ ਇੰਚਾਰਜ ਹਰਕ੍ਰਿਸ਼ਨ ਸ਼ਰਮਾ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਇਸ ਮੁਹਿੰਮ ‘ਚ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਦਿੱਤੇ ਸਹਿਯੋਗ ’ਤੇ ਧੰਨਵਾਦ ਕੀਤਾ।