ਨੈਸ਼ਨਲ ਕਾਲਜ ਭੀਖੀ ਦੀ ਬਾਸਕਿਟਬਾਲ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ ਹਾਸਲ ਕੀਤਾ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਯੂਨੀਵਰਸਿਟੀ ਵੱਲੋਂ
Publish Date: Sat, 10 Oct 2026 04:05 PM (IST)
Updated Date: Sat, 10 Oct 2026 04:08 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਵਿਚੋਂ ਨੈਸ਼ਨਲ ਕਾਲਜ ਦੀ ਬਾਸਕਿਟਬਾਲ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਵਿਚ 14 ਟੀਮਾਂ ਨੇ ਭਾਗ ਲਿਆ, ਜਿਸ ਵਿੱਚੋਂ ਨੈਸ਼ਨਲ ਕਾਲਜ ਭੀਖੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਟੀਮ ਦੀ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਟੀਮ ਦੀ ਇਸ ਪ੍ਰਾਪਤੀ ’ਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਕਾਲਜ ਵੱਲੋਂ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ। ਟੀਮ ਦੀ ਇਹ ਜਿੱਤ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ। ਨੈਸ਼ਨਲ ਕਾਲਜ ਭੀਖੀ ਦੀ ਬਾਸਕਿਟਬਾਲ ਟੀਮ ਦੀ ਇਹ ਸ਼ਾਨਦਾਰ ਪ੍ਰਾਪਤੀ ਕਾਲਜ ਦੇ ਖੇਡ ਇਤਿਹਾਸ ਵਿੱਚ ਇੱਕ ਹੋਰ ਮਾਣਮੱਤਾ ਅਧਿਆਏ ਜੋੜਦੀ ਹੈ। ਬਸ ਕਟਵਾਲ ਟੀਮ ਦੀ ਸਖ਼ਤ ਮਿਹਨਤ ਕਰਵਉਣ ਵਿੱਚ ਕੋਚ ਪਰਮਿੰਦਰ ਬੱਬੀ ਭੈਣੀ ਬਾਘਾ ਦਾ ਵਿਸ਼ੇਸ਼ ਸਹਿਯੋਗ ਰਿਹਾ । ਕਾਲਜ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਚਾਰ ਵਿਦਿਆਰਥੀਆਂ ਦੀ ਸਲੈਕਸ਼ਨ ਆਲ ਇੰਡੀਆ ਇੰਟਰਵਰਸਿਟੀ ਲਈ ਕੀਤੀ ਗਈ ਲਈ ਕੀਤੀ ਗਈ। ਇਸ ਮੌਕੇ ਪ੍ਰੋ ਗੁਰਤੇਜ ਸਿੰਘ ਤੇਜੀ ਅਤੇ ਪ੍ਰੋ ਹਰਬੰਸ ਸਿੰਘ ਹਾਜ਼ਰ ਸਨ।