v> ਚਤਰ ਸਿੰਘ, ਬੁਢਲਾਡਾ : ਸਥਾਨਕ ਸ਼ਹਿਰ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਕੁੱਝ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਤਕਮਲ ਸਿੰਘ ਪੁੱਤਰ ਗੋਬਿੰਦ ਸਿੰਘ ਸੇਵਾ ਮੁਕਤ ਅਧਿਆਪਕ ਵਾਸੀ ਵਾਰਡ ਨਬਰ 4 ਜੋ ਲੰਬੇ ਸਮੇਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਰਹਿ ਰਿਹਾ ਸੀ ਕਿ ਕੱਲ੍ਹ ਸਵੇਰੇ 7 ਵਜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਟਰੱਕਾਂ ਦੀ ਦੇਖਭਾਲ ਕਰ ਰਹੇ ਓਪਰੋਕਤ ਨੌਜਵਾਨ ਦੀ ਗੋਲ਼ੀਆਂ ਚਲਾ ਕੇ ਹੱਤਿਆ ਕਰ ਦਿੱਤੀ। ਪਰਿਵਾਰ ਨੂੰ ਇਹ ਸੂਚਨਾ ਟੋਰਾਂਟੋ ਦੀ ਪੂਲਿਸ ਤੇ ਮ੍ਰਿਤਕ ਦੇ ਮਾਮਾ ਨੇ ਦਿੱਤੀ। ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਚਾਚੇ ਦੇ ਲੜਕੇ ਦਲਜੀਤ ਦਰਸ਼ੀ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪਣ ਲਈ ਕਿਹਾ, ਜਿਸ 'ਤੇ ਕੁੱਝ ਦਿਨ ਲੱਗ ਸਕਦੇ ਹਨ। ਇਸ ਦੁਖਦਾਈ ਘਟਨਾ 'ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਕਾ: ਹਰਦੇਵ ਸਿੰਘ ਅਰਸ਼ੀ, ਮੰਗਤ ਰਾਏ ਬਾਂਸਲ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ ਮਨੋਜ ਬਾਲਾ ਬਾਂਸਲ ਆਦਿ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Posted By: Amita Verma