ਸੂਬਾ ਸਰਕਾਰ ਦੀਆਂ ਨੀਤੀਆਂ ਸਦਕਾ ਮੁੜ ‘ਆਪ’ ਸਰਕਾਰ ਬਣਨ ਦੀ ਚਰਚਾ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ
Publish Date: Sat, 31 Jan 2026 06:29 PM (IST)
Updated Date: Sun, 01 Feb 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਪੂਰ੍ਹੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਪੰਜਾਬ ਅੰਦਰ ਸੜਕੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਜਿੱਥੇ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ, ਉੱਥੇ ਹੀ ਅੰਡਰਬ੍ਰਿਜ, ਓਵਰਬ੍ਰਿਜਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 1947 ਤੋਂ ਬਾਅਦ ਹੁਣ ਤੱਕ ਕਾਂਗਰਸ, ਅਕਾਲੀ ਦਲ, ਭਾਜਪਾ ਦੀਆਂ ਸਰਕਾਰਾਂ ਨੇ ਕਦੇ ਵੀ ਪੰਜਾਬੀਆਂ ਦੀਆਂ ਸਿਹਤ ਸਹੂਲਤਾਂ ਵੱਲ ਕਦੇ ਧਿਆਨ ਨਹੀਂ ਦਿੱਤਾ, ਜਦੋਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਹਰ ਪਰਿਵਾਰਿਕ ਮੈਂਬਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਨਾਂ ਸਿਰਫ਼ ਫ਼ੈਸਲਾ ਕੀਤਾ ਹੈ, ਸਗੋਂ ਇਸ ਨੂੰ ਲਾਗੂ ਵੀ ਕਰਕੇ ਪੰਜਾਬੀਆਂ ਦਾ ਮਨ ਜਿੱਤ ਲਿਆ ਹੈ। ਇੰਨ੍ਹਾਂ ਮੁਫ਼ਤ ਸਿਹਤ ਕਾਰਡਾਂ ਨੂੰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਹਨ।