ਵਿੱਤ ਮੰਤਰੀ ਦੇ ਹਲਕੇ ਦਿੜਬਾ ‘ਚ ਕਰਨਗੇ ਫ਼ੀਲਡ ਮੁਲਾਜ਼ਮ ਰੋਸ ਰੈਲੀ
ਪੀਡਬਲਿਊਡੀ ਫ਼ੀਲਡ ਐਂਡ
Publish Date: Sat, 20 Jun 2026 04:57 PM (IST)
Updated Date: Sat, 20 Jun 2026 04:57 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੀਡਬਲਿਊਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਫ਼ੀਲਡ ਮੁਲਾਜ਼ਮਾਂ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਆਗੂ ਨੇ ਦੱਸਿਆ ਕਿ ਵੱਖ ਵੱਖ ਵਿੰਗਾਂ ‘ਚ ਕੰਮ ਕਰਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 21 ਜੁਲਾਈ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦਿੜ੍ਹਬਾ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਵਿੱਤ ਮੰਤਰੀ ਨਾਲ ਜਥੇਬੰਦੀ ਦੀਆਂ ਚਾਰ ਮੀਟਿੰਗਾਂ ਹੋਣ ਦੇ ਬਾਵਜੂਦ ਕਿਸੇ ਵੀ ਮਸਲੇ ਨੂੰ ਹੱਲ ਨਹੀਂ ਕੀਤਾ ਜਾ ਰਿਹਾ, ਜਿਵੇਂ ਕਿ ਵੱਖ ਵੱਖ ਵਿਭਾਗਾਂ ਵਿੱਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਇਨ ਲਿਸਟਮੈਂਟ ਠੇਕੇਦਾਰੀ ਸਿਸਟਮ ਮੁਲਾਜ਼ਮਾਂ ਨੂੰ ਵਿਭਾਗ ਅੰਦਰ ਲੈ ਕੇ ਰੈਗੂਲਰ ਕਰਨਾ, ਜਿੰਨ੍ਹੀ ਦੇਰ ਰੈਗੂਲਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਦਿਆਂ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲੈ ਕੇ ਆਉਣਾ, ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਜਲ ਸਪਲਾਈ ਸੈਨੀਟੇਸ਼ਨ,ਸੀਵਰੇਜ਼ ਬੋਰਡ, ਜਲ ਸਰੋਤ ਵਿਭਾਗ, ਬੀਐਂਡਆਰ ਵਿਭਾਗਾਂ ਵਿੱਚ ਪਈਆਂ ਹਜ਼ਾਰਾਂ ਖਾਲੀ ਅਸਾਮੀਆਂ ਨੂੰ ਰੈਗੂਲਰ ਤੌਰ ਤੇ ਨਹੀਂ ਭਰਿਆ ਜਾ ਰਿਹਾ, ਮੌਤ ਕੇਸਾਂ ਵਿੱਚ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਵਿਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ। ਜਲ ਸਪਲਾਈ ਸਕੀਮਾਂ ਦਾ ਪੰਚਾਇਤੀ ਕਰਨ, ਪ੍ਰਾਈਵੇਟ ਕਰਨ ਕੀਤਾ ਜਾ ਰਿਹਾ। ਮੀਟਿੰਗ ਨੂੰ ਸੰਬੋਧਨ ਕਰਦਿਆ ਪ.ਸ.ਸ.ਫ ਸੂਬਾ ਆਗੂ ਕਿਸ਼ੋਰ ਚੰਦ ਗਾਜ ਤੇ ਸੁਖਚੈਨ ਸਿੰਘ ਬਠਿੰਡਾ, ਸ਼ਿੰਦਰਪਾਲ ਮਾਨਸਾ ਨੇ ਦੱਸਿਆ ਕਿ ਵਿੱਤ ਮੰਤਰੀ ਦੇ ਹਲਕੇ ਵਿੱਚ ਸੂਬਾ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਫ਼ੀਲਡ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮਾਨਸਾ ਵਿੱਚ ਦੋ ਬਰਾਂਚਾਂ ਹੌਂਦ ਵਿੱਚ ਆਉਣ ਨਾਲ ਪੁਰਾਣੀ ਜ਼ਿਲ੍ਹਾ ਕਮੇਟੀ ਭੰਗ ਕੀਤੀ ਗਈ ਅਤੇ ਨਵੀਂ ਕਾਰਜਕਾਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਅਲੀਸ਼ੇਰ, ਜਰਨਲ ਸਕੱਤਰ ਦਰਸ਼ਨ ਸਿੰਘ ਨੰਗਲ, ਸਕੱਤਰ ਬਲਰਾਜ ਸਿੰਘ ਸਮੇਤ ਸੱਤ ਮੈਂਬਰੀ ਟੀਮ ਚੁਣੀ ਗਈ। ਇਸ ਦੇ ਨਾਲ ਹੀ ਮਾਨਸਾ ਵਿੱਚ ਵੱਖੋ - ਵੱਖ ਦੋ ਬਰਾਂਚਾਂ ‘ਏ’ ਅਤੇ ‘ਬੀ’ ਦੀ ਚੋਣ ਕਰਕੇ ਫ਼ੀਲਡ ਮੁਲਾਜ਼ਮਾਂ ਨੂੰ ਸੰਘਰਸ਼ ਲਈ ਪ੍ਰੇਰਿਆ ਗਿਆ। ਏ ਅਤੇ ਬੀ ਬਰਾਂਚਾਂ ਦੇ ਪ੍ਰਧਾਨ ਅਮਰ ਸਿੰਘ ਮੋਹਿਲ ਤੇ ਗੁਰਜੰਟ ਸਿੰਘ ਨੇ ਕਿਹਾ ਕਿ ਅਸੀਂ ਜ਼ਿਲ੍ਹਾ ਕਮੇਟੀ ਨਾਲ ਤਾਲਮੇਲ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡਿਵੀਜ਼ਨ ਪੱਧਰ ਅਤੇ ਸਰਕਲ ਪੱਧਰ ਦੀਆਂ ਰੈਲੀਆਂ ਨੂੰ ਵੱਡੀ ਪੱਧਰ ਤੇ ਕਾਮਯਾਬ ਕਰਾਂਗੇ। ਅੱਜ ਦੀ ਮੀਟਿੰਗ ਨੂੰ ਜਨਕ ਸਿੰਘ ਮਾਨਸਾ, ਸੁਖਦੇਵ ਕੋਟਲੀ, ਸੁਭਾਸ਼ ਕੁਮਾਰ, ਨੌਹਰ ਚੰਦ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।