ਮਾਨਸਾ 'ਚ ਸ਼ਰਮਨਾਕ ਘਟਨਾ: ਨਹੀਂ ਪਹੁੰਚੀ ਐਂਬੂਲੈਂਸ, ਲਾਸ਼ ਨੂੰ ਰੇਹੜੀ 'ਤੇ ਲੱਦ ਕੇ ਹਸਪਤਾਲ ਲਿਜਾਣ ਲਈ ਮਜਬੂਰ ਹੋਏ ਲੋਕ
ਹੈਰਾਨੀ ਦੀ ਗੱਲ ਇਹ ਰਹੀ ਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਜਦੋਂ ਹਸਪਤਾਲ ਵਿੱਚ ਫ਼ੋਨ ਕਰਕੇ ਐਂਬੂਲੈਂਸ ਦੀ ਮੰਗ ਕੀਤੀ ਤਾਂ ਕਥਿਤ ਤੌਰ 'ਤੇ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਕੋਈ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚੀ। ਆਖ਼ਰਕਾਰ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਦੀ ਥਾਂ ਰੇਹੜੀ ਦਾ ਸਹਾਰਾ ਲੈਣਾ ਪਿਆ।
Publish Date: Sat, 28 Nov 2026 11:15 AM (IST)
Updated Date: Sat, 28 Nov 2026 11:35 AM (IST)
ਜਾਗਰਣ ਸੰਵਾਦਦਾਤਾ, ਮਾਨਸਾ। ਸੂਬਾ ਸਰਕਾਰ ਦੀ ਸਿਹਤ ਕ੍ਰਾਂਤੀ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਹੁੰਦੇ ਨਜ਼ਰ ਆਏ, ਜਿੱਥੇ ਇੱਕ ਦਰਦਨਾਕ ਘਟਨਾ ਨੇ ਸਿਹਤ ਸੇਵਾਵਾਂ ਦੇ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ।
ਜਾਣਕਾਰੀ ਮੁਤਾਬਕ ਸ਼ਹਿਰ ਦੇ ਕੋਰਟ ਰੋਡ 'ਤੇ ਰਾਤ ਸਮੇਂ ਇੱਕ ਵਿਅਕਤੀ ਗੰਦੇ ਨਾਲੇ ’ਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਹੈਰਾਨੀ ਦੀ ਗੱਲ ਇਹ ਰਹੀ ਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਜਦੋਂ ਹਸਪਤਾਲ ਵਿੱਚ ਫ਼ੋਨ ਕਰਕੇ ਐਂਬੂਲੈਂਸ ਦੀ ਮੰਗ ਕੀਤੀ ਤਾਂ ਕਥਿਤ ਤੌਰ 'ਤੇ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਕੋਈ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚੀ।
ਆਖ਼ਰਕਾਰ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਦੀ ਥਾਂ ਰੇਹੜੀ ਦਾ ਸਹਾਰਾ ਲੈਣਾ ਪਿਆ।
ਇਸ ਘਟਨਾ ਨੂੰ ਲੈ ਕੇ ਮੌਕੇ 'ਤੇ ਪਹੁੰਚੇ ਸਮਾਜ ਸੇਵੀ ਕ੍ਰਿਸ਼ਨ ਚੌਹਾਨ ਨੇ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦੇ ਦਾਅਵਿਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਪਹੁੰਚਾਉਣ ਲਈ ਵੀ ਰੇਹੜੀ ਦਾ ਸਹਾਰਾ ਲੈਣਾ ਪਵੇ, ਤਾਂ ਸਿਹਤ ਸੇਵਾਵਾਂ ਦੀ ਜ਼ਮੀਨੀ ਹਕੀਕਤ 'ਤੇ ਸਵਾਲ ਉੱਠਣਾ ਸੁਭਾਵਿਕ ਹੈ।
ਹੁਣ ਸਵਾਲ ਇਹ ਹੈ ਕਿ ਸਰਕਾਰ ਦੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਦਾਅਵਿਆਂ ਦਰਮਿਆਨ ਮਾਨਸਾ ਵਿੱਚ ਐਂਬੂਲੈਂਸ ਸੇਵਾ ਸਮੇਂ ਸਿਰ ਕਿਉਂ ਮੁਹੱਈਆ ਨਹੀਂ ਹੋ ਸਕੀ?
ਐੱਸਐੱਮਓ (SMO) ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਡੈੱਡ ਬਾਡੀ ਨੂੰ ਸਿਵਲ ਹਸਪਤਾਲ ਤੱਕ ਲਿਆਉਣਾ ਸਿਹਤ ਵਿਭਾਗ ਦਾ ਨਹੀਂ ਸਗੋਂ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਇਲਾਜ ਲਈ ਲਿਜਾਣ ਅਤੇ ਉਸ ਨੂੰ ਘਰ ਛੱਡਣ ਲਈ ਐਂਬੂਲੈਂਸ ਦੀ ਵਰਤੋਂ ਕੀਤੀ ਜਾ ਸਕਦੀ ਹੈ।