- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀ 28 ਫਰਵਰੀ ਨੂੰ ਰਾਹੁਲ ਗਾਂਧੀ

-ਰੈਲੀ ਵਿਖੇ ਮਾਨਸਾ ਜ਼ਿਲੇ ’ਚੋਂ ਹਜ਼ਾਰਾਂ ਵਰਕਰ ਲੈਣਗੇ ਹਿੱਸਾ : ਕੁਲਵੰਤ ਰਾਏ ਸਿੰਗਲਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 28 ਫ਼ਰਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿੱਚ ਹੋਣ ਜਾ ਰਹੀ ਮਨਰੇਗਾ ਬਚਾਓ ਮਹਾਂਰੈਲੀ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਕਾਂਗਰਸ ਆਗੂਆਂ ਦਾ ਦਾਅਵਾ ਹੈ ਕਿ ਇਹ ਰੈਲੀ ਸਿਰਫ਼ ਇੱਕ ਰਾਜਨੀਤਿਕ ਇਕੱਠ ਨਹੀਂ, ਸਗੋਂ ਲੋਕ ਹਿੱਤਾਂ ਨਾਲ ਜੁੜੀ ਇੱਕ ਵੱਡੀ ਆਵਾਜ਼ ਹੈ ਜੋ ਸੂਬੇ ਦੀ ਦਿਸ਼ਾ ਤੇ ਦਸ਼ਾ ਦੋਵਾਂ ਨੂੰ ਪ੍ਰਭਾਵਿਤ ਕਰੇਗੀ। ਇਸ ਸਬੰਧੀ ਮਾਨਸਾ ਵਿੱਚ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਕਾਂਗਰਸ ਆਗੂਆਂ ਨੇ ਰੈਲੀ ਦੀ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਹਿਨਾ ਲਿਖੀ ਰਾਮ ਕਾਵੜੇ ਨੇ ਸੰਬੋਧਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਵੜੇ ਨੇ ਕਿਹਾ ਕਿ ਮਨਰੇਗਾ ਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਬਚਾਉਣ ਲਈ ਇਹ ਰੈਲੀ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਪ੍ਰਸ਼ਾਸਨ ਤੋਂ ਨਿਰਾਸ਼ ਹਨ ਅਤੇ ਇਹ ਮਹਾਂਰੈਲੀ ਲੋਕਾਂ ਦੀ ਅਸਲ ਭਾਵਨਾ ਨੂੰ ਪ੍ਰਗਟ ਕਰਨ ਦਾ ਮੰਚ ਬਣੇਗੀ। ਕਾਂਵੜੇ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਇਹ ਰੈਲੀ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਡੀ ਭਾਗੀਦਾਰੀ ਸਾਬਤ ਕਰੇਗੀ ਕਿ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਆਪਣੇ ਅਧਿਕਾਰਾਂ ਲਈ ਖੜ੍ਹੀ ਹੋਣ ਲਈ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿੱਚ ਪੰਜਾਬ ਦੇ ਹਰ ਹਿੱਸੇ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ ਅਤੇ ਇਹ ਇਕੱਠ ਸੂਬੇ ਦੀ ਰਾਜਨੀਤਿਕ ਦਿਸ਼ਾ ਨਿਰਧਾਰਤ ਕਰਨ ’ਚ ਅਹਿਮ ਰੋਲ ਨਿਭਾਏਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵਿੱਚ ਵੱਧ ਰਹੀ ਨਿਰਾਸ਼ਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਨਵੀਂ ਦਿਸ਼ਾ ਦੀ ਉਡੀਕ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਮਨਰੇਗਾ ਵਰਗੀਆਂ ਯੋਜਨਾਵਾਂ ਕਮਜ਼ੋਰ ਹੁੰਦੀਆਂ ਹਨ ਤਾਂ ਇਸਦਾ ਸਿੱਧਾ ਅਸਰ ਪਿੰਡਾਂ ਦੀ ਅਰਥਵਿਵਸਥਾ ’ਤੇ ਪੈਂਦਾ ਹੈ, ਜਿਸ ਨਾਲ ਗਰੀਬ ਅਤੇ ਮਜ਼ਦੂਰ ਵਰਗ ਦੀ ਜ਼ਿੰਦਗੀ ਹੋਰ ਮੁਸ਼ਕਲ ਬਣ ਜਾਂਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਮੰਚ ਤੱਕ ਲੈ ਕੇ ਜਾਣ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦਾਅਵਾ ਕੀਤਾ ਕਿ ਰੈਲੀ ’ਚ ਰਾਹੁਲ ਗਾਂਧੀ ਦੇ ਸੰਬੋਧਨ ਨਾਲ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਕਾਂਗਰਸ ਲੋਕਾਂ ਨਾਲ ਸਿੱਧੀ ਗੱਲਬਾਤ ਰਾਹੀਂ ਉਨ੍ਹਾਂ ਦੇ ਮੁੱਦੇ ਚੁੱਕਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਵਿੱਚ ਇਹ ਮਹਾਂਰੈਲੀ ਇਕ ਮਹੱਤਵਪੂਰਨ ਕਦਮ ਹੈ। 28 ਫ਼ਰਵਰੀ ਦੀ ਮਹਾਂਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਸੁਨੇਹਾ ਦੇਵੇਗੀ ਅਤੇ ਲੋਕਾਂ ਦੇ ਅਧਿਕਾਰਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ।
ਉਨ੍ਹਾਂ ਭਰੋਸਾ ਜਤਾਇਆ ਕਿ ਇਹ ਇਕੱਠ ਲੋਕਤੰਤਰਿਕ ਮੁੱਲਾਂ ਅਤੇ ਸਮਾਜਿਕ ਨਿਆਂ ਦੀ ਲੜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਭਾਰੇਗਾ। ਮੀਟਿੰਗ ’ਚ ਵੱਖ-ਵੱਖ ਬਲਾਕਾਂ ਦੇ ਆਗੂਆਂ ਨੇ ਆਪਣੇ ਵਿਚਾਰ ਰੱਖਦਿਆਂ ਭਰੋਸਾ ਦਿੱਤਾ ਕਿ ਉਹ ਆਪਣੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਵਰਕਰ ਤੇ ਹਮਾਇਤੀ ਰੈਲੀ ’ਚ ਲੈ ਕੇ ਜਾਣਗੇ। ਇਸ ਮੌਕੇ ਮਾਈਕਲ ਗਾਗੋਵਾਲ, ਚਮਕੌਰ ਸਿੱਧੂ, ਗੁਰਪ੍ਰੀਤ ਵਿੱਕੀ, ਅਮਨ ਲਾਡੀ, ਸੁਖਦਰਸ਼ਨ ਖਾਰਾ, ਸਵਰਨ ਸਿੰਘ ਖੁਡਾਲ, ਨਵੀਨ ਕਾਲਾ, ਚੌਧਰੀ ਨੇਮ ਚੰਦ, ਹਰਵਿੰਦਰ ਭਾਰਦਵਾਜ, ਮਨਜੀਤ ਰਾਣਾ, ਸੁਰੇਸ਼ ਨੰਦਗੜ੍ਹੀਆ, ਨਰੇਸ਼ ਐਮ.ਸੀ, ਸਤਗੁਰ ਸਿੰਘ ਜਲਵੇੜਾ, ਮਨਦੀਪ ਸਿੰਘ ਗੋਰਾ, ਸੱਤਪਾਲ ਮੂਲੇਵਾਲਾ, ਰਣਵੀਰ ਕੌਰ ਮੀਆਂ, ਲਛਮਣ ਲਖੀਆ, ਤਰਜੀਤ ਚਹਿਲ, ਹਰਵਿੰਦਰ ਕੌਰ, ਗੋਪਾਲ ਸ਼ਰਮਾ, ਬਲਵੰਤ ਝੁਨੀਰ, ਬਲਦੇਵ ਰੜ੍ਹ, ਹਰਵਿੰਦਰ ਸਿੰਘ ਸਵੀਟੀ, ਰਾਮ ਕ੍ਰਿਸ਼ਨ ਸਰਦੂਲਗੜ੍ਹ, ਪ੍ਰਿਤਪਾਲ ਡਾਲੀ, ਰਾਧੇ ਸ਼ਾਮ ਮੂਸਾ, ਸ਼ਿੰਗਾਰਾ ਸਿੰਘ, ਬੀਰਇੰਦਰ ਧਾਲੀਵਾਲ, ਅਮਨ ਢੈਪਈ, ਖੇਮ ਜਟਾਣਾ, ਬਲਜੀਤ ਬੱਲੀ, ਰਜਿੰਦਰ ਟੋਨੀ ਮੌੜ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।