ਰੰਘਰੇਟਾ ਦਲ ਮਾਨਸਾ ਵੱਲੋਂ ਪੈਨਸ਼ਨਰਜ਼ ਭਵਨ ’ਚ ਇਕੱਤਰਤਾ ਅੱਜ
ਰੰਘਰੇਟਾ ਦਲ ਪੰਜਾਬ ਜ਼ਿਲ੍ਹਾ ਇਕਾਈ ਮਾਨਸਾ
Publish Date: Fri, 30 Jan 2026 05:41 PM (IST)
Updated Date: Sat, 31 Jan 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਰੰਘਰੇਟਾ ਦਲ ਪੰਜਾਬ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਪੰਜਾਬ ਦੇ ਅਜੋਕੇ ਸਮਾਜਿਕ, ਰਾਜਨੀਤਕ, ਧਾਰਮਿਕ ਤੇ ਆਰਥਿਕ ਹਾਲਾਤ 'ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਸਬੰਧੀ ਦਰਸ਼ਨ ਸਿੰਘ ਨੇ ਦੱਸਿਆ ਕਿ ਮੀਟਿੰਗ ਦਾ ਸਮਾਂ ਸਵੇਰੇ 10 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਨ ਲਈ ਜੱਥੇਬੰਦੀ ਦੇ ਸੂਬਾਈ ਆਗੂ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਰਹੇ ਹਨ। ਸਮੂਹ ਪ੍ਰਬੰਧਕਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਮੀਟਿੰਗ 'ਚ ਪਹੁੰਚਣ ਦੀ ਪੁਰਜ਼ੋਰ ਅਪੀਲ ਵੀ ਕੀਤੀ।