ਨੰਗਲ ’ਚ ਸੀਐੱਮ ਖ਼ਿਲਾਫ਼ ਰੋਸ ਮੁਜ਼ਾਹਰਾ ਅੱਜ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਚੁੱਕੇ
Publish Date: Mon, 30 Mar 2026 08:43 PM (IST)
Updated Date: Tue, 31 Mar 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਚੁੱਕੇ ਕੱਚੇ ਅਧਿਆਪਕਾਂ (ਵਲੰਟੀਅਰਾਂ) ਵੱਲੋਂ 31 ਮਾਰਚ ਨੂੰ ਨੰਗਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ। ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਪਿਛਲ਼ੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਮੰਤਰੀ ਨੂੰ ਬਹਾਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ, ਪਰ ਸਿੱਖਿਆ ਮੰਤਰੀ ਵੱਲੋਂ ਸਾਡੇ ਨਾਲ ਮਰਤੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਤੇ ਵਾਰ ਵਾਰ ਮੀਟਿੰਗਾਂ ਦੇਣ ਦੇ ਵਾਬਜੂਦ ਵੀ ਕੋਈ ਹੱਲ ਨਹੀ ਕੀਤਾ ਜਾ ਰਿਹਾ। ਉਨ੍ਹਾਂ ਯੂਨੀਅਨ ਵੱਲੋ ਫੈਸਲਾ ਲਿਆ ਹੈ ਕਿ 31 ਮਾਰਚ ਨੂੰ ਨੰਗਲ (ਰੋਪੜ੍ਹ) ਵਿਖੇ ਮੁੱਖ ਮੰਤਰੀ ਦਾ ਰੋਸ ਪ੍ਰਦਰਸ਼ਨ ਕਰਨ ਉੇਪਰੰਤ ਮੰਗ ਪੱਤਰ ਦਿੱਤਾ ਜਾਵੇਗਾ। ਯੂਨੀਅਨ ਵੱਲੋਂ ਵੱਧ ਤੋਂ ਵੱਧ ਸਾਥੀਆਂ ਨੂੰ 31 ਮਾਰਚ ਨੂੰ ਨੰਗਲ ਵਿਖੇ ਪੁੱਜਣ ਦੀ ਅਪੀਲ ਕੀਤੀ ਗਈ।ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਅਮਰਜੀਤ ਕੌਰ, ਕਾਤਾਂ ਰਾਣੀ, ਕਰਮਜੀਤ ਕੋਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੋਰ, ਬਲਵਿੰਦਰ ਕੋਰ, ਵਜ਼ੀਰ ਸਿੰਘ, ਵੀਰਪਾਲ ਕੋਰ ਅਤੇ ਸਮੂਹ ਸਾਥੀ ਹਾਜਰ ਸਨ ।