ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ਦੀ ਕਾਰਗੁਜ਼ਾਰੀ ਦੇਣ ਰਿਪੋਰਟ ਡੀਸੀ
ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ
Publish Date: Fri, 30 Jan 2026 06:24 PM (IST)
Updated Date: Sat, 31 Jan 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਕਿਹਾ ਕਿ ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫ਼ੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਯੁਵਕ ਸੇਵਾਵਾਂ ਕਲੱਬਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਯੂਥ ਕਲੱਬ ਐਫ਼ੀਲੀਏਸ਼ਨ ਪਾਲਿਸੀ 2025 ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੁਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫ਼ੈਸਲਾ 21 ਜਨਵਰੀ 2026 ਨੂੰ ਪ੍ਰਕਾਸ਼ਿਤ ਪਬਲਿਕ ਨੋਟਿਸ ਰਾਹੀਂ ਲਿਆ ਗਿਆ ਹੈ। ਇਸ ਲਈ ਉਨ੍ਹਾਂ ਵਿਭਾਗ ਨਾਲ ਮਾਨਤਾ ਯੂਥ ਕਲੱਬਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਦੇ ਦਫ਼ਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦੀ ਪਾਲਣਾ ਹਿੱਤ 45 ਦਿਨ ਦੇ ਅੰਦਰ ਅੰਦਰ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023 ਤੋਂ 24, 2024 ਤੋਂ 25 ਅਤੇ 2025 ਤੋਂ 26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜ਼ਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਉ਼ਣੀ ਜ਼ਰੂਰੀ ਹੋਵੇਗੀ। ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਨੇ ਦੱਸਿਆ ਕਿ ਇਸ ਮੌਕੇ ਵਿਭਾਗ ਨਾਲ 256 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਇੰਨ੍ਹਾਂ ਵਿੱਚੋਂ ਬਹੁਤੇ ਕਲੱਬਾਂ ਦੀ ਕਾਰਗੁਜ਼ਾਰੀ ਸੰਤੋਖਜਨਕ ਨਹੀਂ ਹੈ।