ਮੁਫ਼ਤ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਲਾਇਆ ਰਜਿਸਟ੍ਰੇਸ਼ਨ ਕੈਂਪ ਭਾਰਤ ਸਰਕਾਰ ਦੇ ਅਦਾਰੇ ਅਲਿਮਕੋ
Publish Date: Thu, 13 Aug 2026 05:04 PM (IST)
Updated Date: Fri, 14 Aug 2026 04:03 AM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਭਾਰਤ ਸਰਕਾਰ ਦੇ ਅਦਾਰੇ ਅਲਿਮਕੋ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਆਸਰਾ ਫਾਊਂਡੇਸ਼ਨ ਬਰੇਟਾ ਅਤੇ ਬਿਗ ਹੋਪ ਫਾਊਂਡੇਸ਼ਨ ਬਰੇਟਾ ਵੱਲੋਂ ਗ੍ਰਾਮ ਪੰਚਾਇਤ ਪਿੰਡ ਸਮਾਉ ਦੇ ਸਹਿਯੋਗ ਨਾਲ ਡੇਰਾ ਬਾਬਾ ਪ੍ਰੇਮ ਦਾਸ ਸਮਾਉਂ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ ਆਲੇ-ਦੁਆਲੇ ਦੇ ਪਿੰਡਾਂ ਤੋਂ ਪਹੁੰਚੇ 141 ਬਜ਼ੁਰਗਾਂ ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਜਾਂਚ ਕੀਤੀ ਗਈ। ਯੋਗ ਲਾਭਪਾਤਰੀਆਂ ਲਈ ਵੀਲਚੇਅਰ, ਵਾਕਰ, ਟਰਾਈਪੋਡ, ਸੁਣਨ ਵਾਲੀਆਂ ਮਸ਼ੀਨਾਂ ਸਮੇਤ ਵੱਖ-ਵੱਖ ਸਹਾਇਕ ਉਪਕਰਨਾਂ ਦੀ ਰਜਿਸਟਰੇਸ਼ਨ ਕੀਤੀ ਗਈ। ਇਸ ਮੌਕੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ 120 ਘੰਟਿਆਂ ਦੇ ਸੋਸ਼ਲ ਵਰਕ ਪ੍ਰੋਗਰਾਮ ਤਹਿਤ ਕੈਂਪ ਵਿੱਚ ਸੇਵਾ ਨਿਭਾਈ ਅਤੇ ਬਜ਼ੁਰਗਾਂ ਦੀ ਜਾਂਚ, ਰਜਿਸਟਰੇਸ਼ਨ ਅਤੇ ਹੋਰ ਪ੍ਰਬੰਧਾਂ ਵਿੱਚ ਸਹਾਇਤਾ ਕੀਤੀ। ਇਸ ਮੌਕੇ ਸਰਪੰਚ ਜਤਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਆਸਰਾ ਫਾਊਂਡੇਸ਼ਨ ਬਰੇਟਾ ਅਤੇ ਬਿਗ ਹੋਪ ਫਾਊਂਡੇਸ਼ਨ ਬਰੇਟਾ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀਆਂ ਹਨ ਜਿੰਨਾਂ ਦਾ ਮੁੱਖ ਉਦੇਸ਼ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਹੈ। ਕੈਂਪ ਦੌਰਾਨ ਹੌਲਦਾਰ ਸੁਖਪਾਲ ਸਿੰਘ, ਗੋਰਾ ਸਿੰਘ ਨੰਬਰਦਾਰ, ਭੋਲਾ ਸਿੰਘ ਮੈਂਬਰ, ਹਰਜਿੰਦਰ ਸਿੰਘ, ਬੂਟਾ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਰੋਕ, ਗਗਨਦੀਪ ਸਿੰਘ, ਲਾਲ ਸਿੰਘ ਪੰਚ, ਜਸਬੀਰ ਸਿੰਘ ਪੰਚ, ਯਾਦਵਿੰਦਰ ਸਿੰਘ, ਮਨਵੀਰ ਸਿੰਘ ਆਦਿ ਵੀ ਹਾਜ਼ਰ ਸਨ।