ਭਾਈ ਬਹਿਲੋ ਦੀ ਬਰਸੀ ’ਤੇ ਕਰਵਾਇਆ ਸਮਾਗਮ
'ਭਾਈ ਬਹਿਲੋ ਸਭ ਤੋਂ ਪਹਿਲੋ' ਦੀ ਉਪਾਧੀ
Publish Date: Fri, 27 Mar 2026 06:37 PM (IST)
Updated Date: Sat, 28 Mar 2026 04:08 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : 'ਭਾਈ ਬਹਿਲੋ ਸਭ ਤੋਂ ਪਹਿਲੋ' ਦਾ ਅਹੁਦਾ ਹਾਸਲ ਕਰਨ ਵਾਲੇ ਸਿਰੜੀ ਸਿੱਖ ਦੀ ਬਰਸੀ 23, 24 ਅਤੇ 25 ਮਾਰਚ ਨੂੰ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਭਾਈ ਬਹਿਲੋ ਜੀ ਫ਼ਫ਼ੜੇ ਭਾਈ ਕੇ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ। ਇਸ ਦੌਰਾਨ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੀ ਸਾਂਝ ਪਾਈ। ਭੋਗ ਸਮਾਗਮ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਬਹਿਲੋ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮਿਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ ਵੀ ਮੌਜੂਦ ਸਨ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ, ਉਪ ਪ੍ਰਧਾਨ ਸੁਖਦੇਵ ਸਿੰਘ, ਮੈਂਬਰ ਨਵਤੇਜ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਆਈਆਂ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।