ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਧਾਰਮਿਕ ਸਮਾਗਮ
ਗ੍ਰਾਮ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਅਤੇ
Publish Date: Fri, 03 Apr 2026 08:06 PM (IST)
Updated Date: Sat, 04 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਗ੍ਰਾਮ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਧਰਮਪੁਰਾ ਵੱਲੋਂ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਸਕੂਲ ਮੁਖੀ ਜਸ਼ਨਦੀਪ ਸਿੰਘ ਕੁਲਾਣਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਉਪਰੰਤ ਨਵੋਦਿਆ ਵਿਦਿਆਲਿਆ ਲਈ ਚੁਣੀ ਗਈ। ਸਕੂਲ ਦੀ ਹੋਣਹਾਰ ਵਿਦਿਆਰਥਣ ਅਵਨੀਤ ਕੌਰ ਦਾ ਸਕੂਲ ਅਤੇ ਪੰਚਾਇਤ ਵੱਲੋਂ 1100-1100 ਰੁਪਏ ਦੀ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਸਕੂਲ ਸਟਾਫ਼ ਵੱਲੋਂ ਸਕੂਲ ਨੂੰ ਪੂਰ੍ਹੀ ਤਰ੍ਹਾਂ ਏਸੀ ਕਰਨ ਅਤੇ ਸ਼ਾਨਦਾਰ ਸਹਿਯੋਗ ਦੇਣ ਲਈ ਗ੍ਰਾਮ ਪੰਚਾਇਤ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ, ਰਾਜਿੰਦਰ ਕੁਮਾਰ ਸਰਪੰਚ ਗੋਬਿੰਦਪੁਰਾ, ਜਗਵਿੰਦਰ ਸਿੰਘ ਧਰਮਪੁਰਾ, ਸਮਾਜ ਸੇਵੀ ਕੇਸਰ ਸਿੰਘ, ਕਰਨੈਲ ਸਿੰਘ ਖ਼ਾਲਸਾ, ਸਕੂਲ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ, ਸੈਂਟਰ ਹੈਡ ਟੀਚਰ ਰਾਜ ਪਾਲ ਜੀ, ਵੱਖ -ਵੱਖ ਸਕੂਲਾਂ ਦੇ ਅਧਿਆਪਕ, ਬੱਚਿਆਂ ਦੇ ਮਾਪੇ, ਕਮੇਟੀ ਦੇ ਅਹੁਦੇਦਾਰ ਅਤੇ ਪੰਚਾਇਤ ਮੈਂਬਰ ਹਾਜ਼ਰ ਹੋਏ।