ਭਾਈ ਬਹਿਲੋ ਸਕੂਲ ’ਚ ਧਾਰਮਿਕ ਲੈਕਚਰ ਕਰਵਾਇਆ
ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ
Publish Date: Thu, 23 Apr 2026 05:26 PM (IST)
Updated Date: Fri, 24 Apr 2026 04:04 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਸਮੇਂ-ਸਮੇਂ ਵੱਖ-ਵੱਖ ਗੁਰੂ ਸਾਹਿਬਾਨ ਜੀ ਦੇ ਪੁਰਬ ਮਨਾਏ ਜਾਂਦੇ ਹਨ। ਇਸੇ ਤਹਿਤ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲ ਵਿੱਚ ਧਾਰਮਿਕ ਲੈਕਚਰ ਕਰਵਾਇਆ। ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਸਹਿਜਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਭਾਈ ਗੁਰਵਿੰਦਰ ਸਿੰਘ ਹੀਰੋਂ ਕਲਾਂ ਨੇ ਵਿਦਿਆਰਥੀਆਂ ਨਾਲ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਵਿਦਿਆਰਥੀਆਂ ਨੂੰ ਆਪ ਗੁਰਬਾਣੀ ਪੜ੍ਹਨ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਅਸਲੀ ਧੁਰੇ ਭਾਵ ਮੂਲ-ਮੰਤਰ ਦਾ ਜਾਪ ਰੋਜਾਨਾਂ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਆਏ ਹੋਏ ਵਿਦਵਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਅਰਥੀਆਂ ਨੂੰ ਉਨ੍ਹਾਂ ਦੇ ਵਿਚਾਰ ਅਮਲ ਵਿੱਚ ਲਿਆਉਣ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਆਪ ਗੁਰਬਾਣੀ ਪੜ੍ਹਨ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਅਸਲੀ ਧੁਰੇ ਭਾਵ ਮੂਲ-ਮੰਤਰ ਦਾ ਜਾਪ ਰੋਜ਼ਾਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਮੂਹ ਵਿਦਿਆਰਥੀ ਅਤੇ ਸਟਾਫ ਵੱਲੋਂ ਹਾਜ਼ਰ ਸਨ।