ਰੋਟਰੀ ਕਲੱਬ ਮਾਨਸਾ ਦੇ ਮੈਂਬਰਾਂ ਨੇ ਮਨਾਈ 26 ਜਨਵਰੀ
ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਗਊਸ਼ਾਲਾ
Publish Date: Tue, 27 Jan 2026 06:55 PM (IST)
Updated Date: Wed, 28 Jan 2026 04:10 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਗਊਸ਼ਾਲਾ ਭਵਨ ਕਮੇਟੀ ਦੇ ਸਹਿਯੋਗ ਨਾਲ 26 ਜਨਵਰੀ 2026 ਨੂੰ ਗਊਸ਼ਾਲਾ ਭਵਨ, ਵਾਟਰ ਵਰਕਸ ਰੋਡ ਮਾਨਸਾ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਰੋਟਰੀ ਕਲੱਬ ਮਾਨਸਾ ਰਾਇਲ ਦੇ ਪ੍ਰਧਾਨ ਹਰੀਸ਼ ਗਰਗ ਤੇ ਗਊਸ਼ਾਲਾ ਭਵਨ ਕਮੇਟੀ ਦੇ ਪ੍ਰਧਾਨ ਲਾਲਾ ਰੋਸ਼ਨ ਲਾਲ ਵੱਲੋਂ ਸਾਂਝੇ ਤੌਰ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਗਊਸ਼ਾਲਾ ਭਵਨ ਦੇ ਪ੍ਰਧਾਨ ਰੌਸ਼ਨ ਲਾਲ ਅਤੇ ਸਕੱਤਰ ਪਵਨ ਗਰਗ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਲੱਬ ਦੇ ਸੀਨੀਅਰ ਮੈਂਬਰ ਡਾ. ਜਨਕ ਰਾਜ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨਿਕ ਮੁੱਦਿਆਂ, ਅਨੁਸ਼ਾਸਨ ਤੇ ਦੇਸ਼ ਪ੍ਰਤੀ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਆਉਣਾ ਚਾਹੀਦਾ ਹੈ। ਕਲੱਬ ਦੇ ਮੁੱਖ ਸਲਾਹਕਾਰ ਪ੍ਰੇਮ ਅਗਰਵਾਲ ਨੇ ਕਿਹਾ ਕਿ ਰੋਟਰੀ ਕਲੱਬ ਮਾਨਸਾ ਰਾਇਲ ਹਮੇਸ਼ਾ ਸਮਾਜ ਸੇਵਾ ਅਤੇ ਰਾਸ਼ਟਰੀ ਮਹੱਤਤਾ ਵਾਲੇ ਦਿਨਾਂ ਨੂੰ ਮਨਾਉਂਦਿਆਂ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਆ ਰਿਹਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਆਉਣ ਵਾਲੀ 14 ਤੇ੍ 15 ਫ਼ਰਵਰੀ ਨੂੰ ਲੜਕੀਆਂ ਲਈ ਐਸਡੀ ਗਰਲਜ਼ ਕਾਲਜ ਵਿੱਖੇ ਪਰਸਨੈਲਿਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਸਕੱਤਰ ਰਾਕੇਸ਼ ਸੇਠੀ ਨੇ ਕਿਹਾ ਕਿ ਅਜਿਹੇ ਸਮਾਰੋਹਾਂ ਰਾਹੀਂ ਸਮਾਜ ਵਿੱਚ ਦੇਸ਼ਭਗਤੀ ਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਸਮਾਰੋਹ ਦੌਰਾਨ ਵੱਖ ਵੱਖ ਸੰਦੇਸ਼ਾਂ ਰਾਹੀਂ ਦੇਸ਼ ਪ੍ਰਤੀ ਪਿਆਰ ਅਤੇ ਗੌਰਵ ਦੀ ਭਾਵਨਾ ਪ੍ਰਗਟਾਈ ਤੇ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ ਗਈ। ਕਲੱਬ ਮੈਂਬਰ ਰਾਜ ਕੁਮਾਰ ਬਾਂਸਲ ਦਾ ਜਨਮ ਦਿਨ ਵੀ ਕੇਕ ਕੱਟਣ ਦੀ ਰਸਮ ਨਾਲ ਮਨਾਇਆ ਗਿਆ। ਕਲੱਬ ਦੇ ਸੀਨੀਅਰ ਮੈਂਬਰ ਰਮੇਸ਼ ਜਿੰਦਲ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਵਿਧਾਇਕ ਡਾਕਟਰ ਵਿਜੈ ਸਿੰਗਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੌਜੂਦਗੀ ’ਚ ਸਮਾਜ ਸੇਵਾ ਦੇ ਖੇਤਰ ’ਚ ਵਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੇਮ ਅਗਰਵਾਲ, ਹਰੀਸ਼ ਗਰਗ, ਰਾਕੇਸ਼ ਸੇਠੀ, ਡਾ. ਜਨਕ ਰਾਜ, ਜਗਦੀਸ਼ ਰਾਏ, ਰਮੇਸ਼ ਜਿੰਦਲ, ਕ੍ਰਿਸ਼ਨ ਜੋਗਾ, ਸੁਨੀਲ ਗੋਇਲ, ਰਾਜ ਕੁਮਾਰ, ਮਨੋਜ ਗੋਇਲ, ਵਿਕਰਮ ਜਿੰਦਲ, ਰੋਹਿਤ ਬਾਂਸਲ ਰੋਮੀ, ਭੂਸ਼ਣ ਜਿੰਦਲ, ਜੀਵਨ ਜਿੰਦਲ, ਮਨੋਜ ਗਰਗ, ਪ੍ਰਧਾਨ ਰੌਸ਼ਨ ਲਾਲ, ਸੈਕਟਰੀ ਪਵਨ ਗਰਗ, ਇੰਜਨੀਅਰ ਸੁਰਿੰਦਰ ਬਾਂਸਲ, ਆਰਿਅਨ ਸੇਠੀ ਆਦਿ ਹਾਜ਼ਰ ਸਨ।