- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਨੇ ਭਾਗ ਲਿਆ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਮਾਨਸਾ ਵਿਖੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ’ਚ ਅੱਜ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਦੇਸ਼-ਭਗਤੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਰਹੇ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਨੇ ਭਾਗ ਲਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾ ਕੇ ਨਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਇੰਨੀ ਵੱਡੀ ਰਕਮ ਤੱਕ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਲੋਕ-ਭਲਾਈ ਦੇ ਹੋਰ ਕਈ ਯੋਜਨਾਵਾਂ ’ਤੇ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ 27 ਜਨਵਰੀ ਨੂੰ ਮਾਨਸਾ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਵਿੱਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀਆਂ, ਗਿੱਧਾ, ਭੰਗੜਾ ਅਤੇ ਕੌਮੀ ਗੀਤ ਦੀ ਪੇਸ਼ਕਾਰੀ ਖਾਸ ਆਕਰਸ਼ਣ ਰਹੀ। ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ।
ਇਸ ਮੌਕੇ ਵਿਧਾਇਕ ਡਾ. ਵਿਜੇ ਸਿੰਗਲਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਐਸਐਸਪੀ ਭਾਗੀਰਥ ਸਿੰਘ ਮੀਨਾ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐੱਸ.ਪੀ. ਪਰਦੀਪ ਸਿੰਘ ਸੰਧੂ, ਐੱਸ.ਡੀ.ਐੱਮ. ਮਾਨਸਾ ਕਾਲਾ ਰਾਮ ਕਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।