ਭਾਜਪਾ ਨੇ ਉਮੀਦਵਾਰਾਂ ਕੋਲੋਂ ਮੰਗੀਆਂ ਅਰਜ਼ੀਆਂ
ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦੀ ਸਰਕਾਰ
Publish Date: Tue, 21 Apr 2026 07:14 PM (IST)
Updated Date: Wed, 22 Apr 2026 04:10 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦੀ ਸਰਕਾਰ ਵੱਲੋਂ ਤਿਆਰੀ ਆਰੰਭ ਕਰਨ ਦੇ ਬਾਅਦ ਵੱਖ ਵੱਖ ਸ਼ਹਿਰਾਂ ਦੇ ਵੱਖ ਵੱਖ ਵਾਰਡਾਂ ਵਿੱਚ ਸਰਗਰਮੀ ਨਾਲ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਬੀਜੇਪੀ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੋਮਾ ਰਾਮ ਪੁਨੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮਾਨਸਾ, ਬਰੇਟਾ, ਬੁਢਲਾਡਾ, ਸਰਦੂਲਗੜ੍ਹ, ਭੀਖੀ, ਜੋਗਾ ਅਤੇ ਬੋਹਾ ਦੇ ਵੱਖ ਵੱਖ ਵਾਰਡਾਂ ਵਿਖੇ ਪਾਰਟੀ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਮਾਨਸਾ ਦੇ ਮੰਡਲ. 2 ਦੇ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਪ੍ਰੇਮ ਸਾਗਰ ਭੋਲਾ ਨੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਅਨੁਸਾਰ ਉਮੀਦਵਾਰ ਆਪਣੇ ਵੱਲੋਂ ਦਰਖਾਸਤ ਆਪਣੇ ਸ਼ਹਿਰ ਦੇ ਮੰਡਲ ਪ੍ਰਧਾਨ ਜਾਂ ਸ਼ਹਿਰੀ ਪ੍ਰਧਾਨ ਕੋਲ 26 ਅਪ੍ਰੈਲ ਤੱਕ ਜਮ੍ਹਾਂ ਕਰਵਾ ਸਕਦੇ ਹਨ, ਜਿਨ੍ਹਾਂ ਤੇ ਪਾਰਟੀ ਵੱਲੋਂ ਫ਼ੈਸਲਾ ਕਰਕੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।