ਪਿੰਡ ਭੀਮੜਾ ਵਾਸੀਆਂ ਨੇ ਪਾਈਪ ਲਾਈਨ ਪਾਉਣ ਕਰਕੇ ਵਿਧਾਇਕ ਬੁੱਧ ਰਾਮ ਨੂੰ ਲੱਡੂਆਂ ਨਾਲ ਤੋਲਿਆ ਪਿੰਡ ਭੀਮੜਾ ਵਿੱਖੇ 1 ਕਰੋੜ 53 ਲੱਖ ਰੁਪਏ
Publish Date: Mon, 12 Oct 2026 05:15 PM (IST)
Updated Date: Mon, 12 Oct 2026 05:17 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪਿੰਡ ਭੀਮੜਾ ਵਿਖੇ 1 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਬਣੀ 7500 ਮੀਟਰ ਲੰਬੀ ਨਹਿਰੀ ਪਾਣੀ ਦੀ ਅੰਡਰਗਰਾਊਂਡ ਪਾਈਪਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਖੁਸ਼ੀ ਵਿਚ ਪਿੰਡ ਵਾਸੀਆਂ ਨੇ ਵਿਧਾਇਕ ਬੁੱਧ ਰਾਮ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਪ੍ਰੋਜੈਕਟ ਨਾਲ ਲਗਭਗ ਸੈਂਕੜੇ ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਕਿਸਾਨਾਂ ਨੇ 35 ਸਾਲਾਂ ਬਾਅਦ ਨਹਿਰੀ ਪਾਣੀ ਮਿਲਣ ’ਤੇ ਖੁਸ਼ੀ ਜਤਾਈ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਧੰਨਵਾਦ ਕੀਤਾ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਵਾਂਗ ਪਿੰਡ ਦੀਆਂ ਸਮੱਸਿਆਵਾਂ ਵੱਲ ਅਣਦੇਖੀ ਨਹੀਂ ਕੀਤੀ ਗਈ, ਸਗੋਂ ਸੂਬਾ ਸਰਕਾਰ ਨੇ ਹੁਣ ਤੱਕ ਲਗਭਗ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕੰਮ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਆਮ ਆਦਮੀ ਕਲੀਨਿਕ, ਵਾਟਰਵਰਕਸ ਰਾਹੀਂ ਘਰ-ਘਰ ਪਾਣੀ ਪਹੁੰਚਾਉਣ ਲਈ 25 ਲੱਖ ਰੁਪਏ ਦੀ ਪਾਈਪਲਾਈਨ ਅਤੇ ਇਸ ਤੋਂ ਪਹਿਲਾਂ ਵੀ ਲਗਭਗ ਦੋ ਸਾਲ ਪਹਿਲਾਂ 1 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਈ ਗਈ ਸੀ। ਖੇਤਾਂ ਦੀ ਸਿੰਚਾਈ ਲਈ ਹਾਕਮਵਾਲਾ ਮਾਈਨਰ ਨੂੰ ਕੰਕਰੀਟ ਨਾਲ ਪੱਕਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਦਾ ਕੰਮ ਵੀ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਜਾਰੀ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ਪਿੰਡ ਵਾਸੀਆਂ ਸਰਪੰਚ ਮੱਖਣ ਸਿੰਘ, ਭੁਪਿੰਦਰ ਸਿੰਘ ਅਤੇ ਸੈਂਕੜਾ ਲੋਕਾਂ ਨੇ ਪ੍ਰਿੰਸੀਪਲ ਬੁੱਧਰਾਮ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ ਗਈ।