ਨਗਰ ਕੌਂਸਲ ਬਰੇਟਾ ਦੇ 54 ਸਫ਼ਾਈ ਕਰਮਚਾਰੀ ਰੈਗੂਲਰ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ, ਪ੍ਰਿੰਸੀਪਲ ਬੁੱਧਰਾਮ ਨੇ ਦਿੱਤੀ ਵਧਾਈ
ਨਗਰ ਕੌਂਸਲ ਬਰੇਟਾ ਦੀ ਮੀਟਿੰਗ ਪ੍ਰਧਾਨ ਸੰਦੀ
Publish Date: Thu, 29 Oct 2026 04:32 PM (IST)
Updated Date: Thu, 29 Oct 2026 04:34 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਨਗਰ ਕੌਂਸਲ ਬਰੇਟਾ ਦੀ ਮੀਟਿੰਗ ਪ੍ਰਧਾਨ ਸੰਦੀਪ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਆਊਟਸੋਰਸ ਰਾਹੀਂ ਕੰਮ ਕਰ ਰਹੇ 54 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਫ਼ੈਸਲੇ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਕਰਮਚਾਰੀਆਂ ਨੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਜੀ, ਨਗਰ ਕੌਂਸਲ ਪ੍ਰਧਾਨ ਸੰਦੀਪ ਸਿੰਘ ਬੱਗਾ, ਵਾਈਸ ਪ੍ਰਧਾਨ ਅਭਿਤਾਸ਼ ਗੋਇਲ ਅਤੇ ਸਮੂਹ ਕੌਂਸਲਰ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਰਮਚਾਰੀਆਂ ਨੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ। ਕਰਮਚਾਰੀਆਂ ਨੇ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਲਈ ਵੱਡੀ ਰਾਹਤ ਅਤੇ ਖ਼ੁਸ਼ੀ ਦਾ ਮੌਕਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇਵਲ ਸ਼ਰਮਾ, ਪ੍ਰੀਤਾ ਕੁਮਾਰ, ਦਵਿੰਦਰ ਕੁਮਾਰ ਚੇਅਰਮੈਨ, ਮਨਿੰਦਰ ਕੁਮਾਰ ਚੇਅਰਮੈਨ ਜੀਵਨ ਸਿੰਘ ਚੇਅਰਮੈਨ ਸੋਨੀ ਸਿੰਘ, ਜਰਨੈਲ ਸਿੰਘ, ਕਾਕੂ ਸਿੰਘ, ਗੁਰਮੇਲ ਸਿੰਘ, ਕੇਵਲ ਸਿੰਘ ਅਤੇ ਸੁੱਚਾ ਸਿੰਘ ਬਹਾਦਰਪੁਰ ਸਮੇਤ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਵਧਾਈ ਦਿੱਤੀ।