ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਵਿਕਾਸ ਕਾਰਜ ਸਾਡੀ ਪਹਿਲੀ ਤਰਜੀਹ: ਡਾ. ਵਿਜੈ ਸਿੰਗਲਾ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ
Publish Date: Sun, 04 Oct 2026 05:22 PM (IST)
Updated Date: Sun, 04 Oct 2026 05:26 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਸਮਝਣਾ ਤੇ ਲੋਕਾਂ ਦੇ ਸੁਝਾਵਾਂ ਨੂੰ ਵਿਕਾਸ ਦੀ ਯੋਜਨਾਬੰਦੀ ਦਾ ਹਿੱਸਾ ਬਣਾਉਣਾ ਸਾਡੀ ਲਗਾਤਾਰ ਕੋਸ਼ਿਸ਼ ਹੈ। ਇਸੇ ਤਹਿਤ ਮਾਣਯੋਗ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਹਲਕਾ ਮਾਨਸਾ ਦੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਸ ਮੌਕੇ ਡਾ. ਵਿਜੈ ਸਿੰਗਲਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ ਤੇ ਪਿੰਡ ਦੇ ਵਿਕਾਸ ਨਾਲ ਸਬੰਧਤ ਸੁਝਾਅ ਵੀ ਪ੍ਰਾਪਤ ਕੀਤੇ। ਲੋਕਾਂ ਵੱਲੋਂ ਸਾਹਮਣੇ ਲਿਆਂਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਤੇ ਆਮ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਬਾਰੇ ਵੀ ਪਿੰਡ ਵਾਸੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਮੁੱਖ ਤਰਜੀਹ ਹੈ। ਡਾ. ਵਿਜੈ ਸਿੰਗਲਾ ਜੀ ਵੱਲੋਂ ਪਿੰਡ ਵਿੱਚ ਪਹਿਲਾਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਲੋੜੀਂਦੇ ਕੰਮਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਲੋੜੀਂਦੇ ਫੰਡ ਜਾਰੀ ਕੀਤੇ ਗਏ, ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਨਿਰੰਤਰ ਅੱਗੇ ਵਧਾਇਆ ਜਾ ਸਕੇ। ਡਾ. ਵਿਜੈ ਸਿੰਗਲਾ ਜੀ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਲੋਕਾਂ ਦੀਆਂ ਅਸਲ ਲੋੜਾਂ ਨੂੰ ਸਮਝਣ ਦਾ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ। ਹਲਕਾ ਮਾਨਸਾ ਦੇ ਹਰ ਪਿੰਡ ਅਤੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।