28 ਜੂਨ ਤੋਂ 30 ਜੂਨ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ : ਡਾ. ਰਾਏ
ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ
Publish Date: Fri, 03 Apr 2026 08:05 PM (IST)
Updated Date: Sat, 04 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਰੁਟੀਨ ਟੀਕਾਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਐਲਐਚਵੀਜ਼ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਗਰਭਵਤੀ ਔਰਤਾਂ ਅਤੇ ਨਵ ਜੰਮੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀਚੇ ਮਿੱਥੇ ਗਏ ਹਨ। ਉਨ੍ਹਾਂ ਨੂੰ ਸਮੇਂ ਸਿਰ ਪੂਰ੍ਹਾ ਕੀਤਾ ਜਾਵੇ ਤਾਂ ਕਿ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਜਿਲ੍ਹੇ ਦੀਆਂ ਸਮੂਹ ਐਲਐਚਵੀ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਸੈਕਟਰ ਅਧੀਨ ਆਉਂਦੇ ਸਬ ਸੈਂਟਰਾਂ ਦੀ ਟੀਕਾਕਰਨ ਸੈਸ਼ਨ ਦੌਰਾਨ ਸੁਪਰਵੀਜ਼ਨ ਕੀਤੀ ਜਾਵੇ।
ਇਸ ਵਿੱਚ ਡਿਊ ਲਿਸਟ ਅਨੁਸਾਰ ਬੱਚਿਆਂ ਦੀ ਕਵਰੇਜ਼ ਚੈੱਕ ਕੀਤੀ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਮੇਂ ਸਿਰ ਪੋਰਟਲ ਤੇ ਟੀਕਾਕਰਨ ਕੀਤੇ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਐਂਟਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਜਿਲ੍ਹੇ ਦੇ ਸਾਰੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਬਲਜੀਤ ਕੌਰ ਨੇ ਕਿਹਾ ਕਿ ਹੈਪੈਟਾਈਟਸ 0 ਪੋਲੀਓ 0 ਅਤੇ ਐਮ.ਆਰ.1, ਐਮ.ਆਰ. 2 ਹਰੇਕ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਟੀ.ਡੀ. 10 ਸਾਲ ਤੇ ਟੀ.ਡੀ.16 ਸਾਲ ਲਗਾਉਣ ਤੇ ਤਰਗਤ ਨੂੰ ਸਮੇਂ ਸਿਰ ਪੂਰਾ ਕਰਨ ਬਾਰੇ ਹਦਾਇਤ ਕੀਤੀ ਨਾਲੇ ਉਨ੍ਹਾਂ ਨੇ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਐਮ.ਆਰ-1 ਅਤੇ ਐਮ.ਆਰ.-2 ਲਗਵਾਣੋ ਰਹਿ ਜਾਂਦੇ ਹਨ ਉਨ੍ਹਾਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਟੀਕਾਕਰਨ ਸੈਸ਼ਨ ਦੌਰਾਨ ਅਨਾਫੈਲਿਕਸਿਸ ਕਿੱਟ ਜਰੂਰ ਮੌਜੂਦ ਹੋਣੀ ਚਾਹੀਦੀ ਹੈ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵਿਜੈ ਕੁਮਾਰ, ਜਿਲ੍ਹਾ ਐਪੀਡਿਮਾਲੋਜਿਸਟ ਸੰਤੋਸ਼ ਭਾਰਤੀ, ਡਿਪਟੀ ਮਾਸ ਮੀਡੀਆ ਅਫਸਰ ਤਿਰਲੋਕ ਸਿੰਘ , ਮੀਨਾਕਸ਼ੀ ਰਾਣੀ ਕੰਪਿਊਟਰ ਆਪ੍ਰੇਟਰ ਤੇ ਜਿਲ੍ਹੇ ਦੀਆਂ ਸਮੂਹ, ਐੱਲ.ਐਚ.ਵੀ. ਹਾਸ਼ਰ ਸਨ।