- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਸ਼ਹਿਰ ਵਿੱਚ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ ਵਿਚ ਸੜਕਾਂ ’ਤੇ ਲੱਗੇ ਕੂੜੇ ਦੇ ਢੇਰ ਆਮ ਲੋਕਾਂ ਲਈ ਵੱਡੀ ਮੁਸ਼ਕਿਲ ਬਣੇ ਹੋਏ ਹਨ। ਕਚਹਿਰੀ ਰੋਡ, ਰਾਮਬਾਗ ਰੋਡ ਤੇ ਹੋਰ ਕੁੱਝ ਥਾਵਾਂ ’ਤੇ ਕੂੜਾ ਸੁੱਟਣ ਲਈ ਬਣਾਏ ਗਏ ਡੰਪਾਂ ’ਤੇ ਆਸ-ਪਾਸ ਦੇ ਰਹਿਣ ਵਾਲੇ ਲੋਕ ਕੂੜਾ ਸੁੱਟ ਰਹੇ ਹਨ, ਜਿਸ ਕਾਰਨ ਇਥੇ ਕੂੜੇ ਦੇ ਢੇਰ ਲੱਗ ਜਾਂਦੇ ਹਨ। ਇਨ੍ਹਾਂ ਕੂੜੇ ਦੇ ਢੇਰਾਂ ’ਤੇ ਅਵਾਰਾ ਪਸ਼ੂ ਮੂੰਹ ਮਾਰ ਕੇ ਕੂੜਾ ਖਿਲਾਰ ਦਿੰਦੇ ਹਨ, ਜਿਸ ਨਾਲ ਸੜਕਾਂ ’ਤੇ ਗੰਦਗੀ ਫ਼ੈਲ ਜਾਂਦੀ ਹੈ। ਇਸ ਗੰਦਗੀ ਕਾਰਨ ਇਲਾਕੇ ’ਚੋਂ ਲੰਘਣ ਵਾਲੇ ਵਾਹਨ ਚਾਲਕਾਂ ਤੇ ਪੈਦਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਖ਼ਾਸ ਕਰਕੇ ਕੂੜੇ ’ਚੋਂ ਆਉਂਦੀ ਬਦਬੂ ਕਾਰਨ ਲੋਕਾਂ ਦਾ ਇਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕੂੜੇ ਦੇ ਢੇਰਾਂ ਨੂੰ ਨਿਯਮਿਤ ਤੌਰ ਤੇ ਜਲਦ ਤੋਂ ਜਲਦ ਚੁੱਕਿਆ ਜਾਵੇ ਤਾਂ ਜੋ ਸਫ਼ਾਈ ਬਣੀ ਰਹੇ ਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।