ਡਰਾਈਵਰਾਂ ਤੇ ਵਿਦਿਆਰਥੀਆਂ ਨੂੰ ਸਮਝਾਏ ਆਵਾਜਾਈ ਦੇ ਨਿਯਮ
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ
Publish Date: Wed, 14 Jan 2026 06:58 PM (IST)
Updated Date: Thu, 15 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪੁਲਿਸ ਵਿਭਾਗ ਦੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਦੇ ਮੁਲਾਜ਼ਮ ਸਤਪਾਲ ਸਿੰਘ ਵੱਲੋਂ ਟਰੱਕ ਯੂਨੀਅਨ ਮਾਨਸਾ ਵਿਖੇ ਡਰਾਇਵਰਾਂ ਨੂੰ ਟ੍ਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਨਾਬਾਲਗ ਡਰਾਈਵਿੰਗ ‘ਤੇ ਪਾਬੰਦੀ, ਫ਼ਰਿਸ਼ਤਾ ਸਕੀਮ, ਈਡੀਏਆਰ ਪੋਰਟਲ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਮੌਜੂਦਾ ਨੂੰ ਹੈਲਮਟ, ਸੀਟ ਬੈਲਟ ਦੀ ਵਰਤੋਂ, ਨਿਯਮਤ ਰਫ਼ਤਾਰ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਦੀ ਮਹੱਤਤਾ ਦੱਸੀ। ਉਨ੍ਹਾਂ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਆਪਣੇ ਅਤੇ ਦੂਜਿਆਂ ਦੇ ਜੀਵਨ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਕੋਚਿੰਗ ਇੰਸਟੀਚਿਊਟ ਜਿਵੇ ਡੀਡੀ ਅਕੈਡਮੀ, ਫੋਰ ਵੇਅ ਕੋਚਿੰਗ ਸੈਂਟਰ, ਨਿਊ ਉਡਾਨ ਵਿਖੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਹੈਲਮਟ, ਸੀਟ ਬੈਲਟ ਦੀ ਵਰਤੋਂ, ਨਿਯਮਤ ਰਫ਼ਤਾਰ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਮਹੱਤਤਾ ਦੱਸੀ।