ਬੁਢਲਾਡਾ ’ਚ ਵਾਹਨਾਂ ’ਤੇ ਲਾਏ ਰਿਫ਼ਲੈਕਟਰ
37ਵੇਂ ਸੜਕ ਸੁਰੱਖਿਆ ਮਹੀਨਾ
Publish Date: Thu, 15 Jan 2026 07:03 PM (IST)
Updated Date: Thu, 15 Jan 2026 07:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 37ਵੇਂ ਸੜਕ ਸੁਰੱਖਿਆ ਮਹੀਨਾ 2026 ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਵੱਖ-ਵੱਖ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਜਿੱਥੇ ਵੱਖ-ਵੱਖ ਵਿੱਦਿਅਕ ਅਦਾਰਿਆਂ ਅਤੇ ਡਰਾਇਵਰ ਯੂਨੀਅਨਾਂ ਵਿੱਚ ਜਾ ਕੇ ਜਿੱਥੇ ਸੜਕੀ ਨਿਯਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਹੀ ਵਾਹਨਾਂ ਉਪਰ ਰਿਫਲੈਕਟਰ ਲਗਾਏ ਜਾ ਰਹੇ ਹਨ ਤਾਂ ਜੋ ਧੁੰਦ ਜਾਂ ਰਾਤ ਸਮੇਂ ਸੜਕੀ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸੇ ਲੜੀ ਤਹਿਤ ਅੱਜ ਐਸ.ਡੀ.ਐਮ ਬੁਢਲਾਡਾ.-ਕਮ-ਰਿਜਨਲ ਟਰਾਂਸਪੋਰਟ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਸਬ-ਡਵੀਜ਼ਨ ਬੁਢਲਾਡਾ ਵਿਖੇ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ ਅਤੇ ਡਰਾਇਵਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਦਿਆਂ ਡਰਾਇਵਿੰਗ ਕਰਨ ਦੀ ਹਦਾਇਤ ਕੀਤੀ। ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਰਿਫਲੈਕਟਰ ਐਨ.ਜੀ.ਓ. ਮਾਤਾ ਗੁਜਰੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਜਨਵਰੀ 2026 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਲੋਕਾਂ ਨੂੰ ਸੜਕੀ ਨਿਯਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ ਵੀ ਸੜਕ ਸੁਰੱਖਿਆ ਨਿਯਮਾਂ ਤਹਿਤ ਮੁਕਾਬਲੇ ਕਰਵਾਏ ਜਾ ਰਹੇ ਹਨ।