ਹਰਕ੍ਰਿਸ਼ਨ ਸ਼ਰਮਾ, ਮਾਨਸਾ : ਪੰਜਾਬੀ ਜਾਗਰਣ ਦੀ ਸੜਕ ਸੁਰੱਖਿਆ ਮੁਹਿੰਮ ਤਹਿਤ ਲਗਾਤਾਰ ਸਕੂਲਾਂ ਵਿਚ ਟ੍ਰੈਿਫ਼ਕ ਨਿਯਮਾਂ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ। ਮਾਨਸਾ ਦੇ ਅਲੱਗ ਅਲੱਗ ਸਕੂਲਾਂ ਵਿਚ ਅੱਜ ਵੀ ਬੱਚਿਆਂ ਨੂੰ ਟ੍ਰੈਿਫ਼ਕ ਨਿਯਮਾਂ ਦੇ ਬਾਰੇ 'ਚ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਹਮੇਸ਼ਾ ਸੜਕਾਂ 'ਤੇ ਸੁਚੇਤ ਰਹਿਣ ਅਤੇ ਟ੍ਰੈਿਫ਼ਕ ਨਿਯਮਾਂ ਦਾ ਵੀ ਪੂਰੀ ਤਰ੍ਹਾਂ ਧਿਆਨ ਰੱਖਣ। ਕੋਈ ਵੀ 18 ਸਾਲ ਦੀ ਉਮਰ ਤੋਂ ਘੱਟ ਦੇ ਬੱਚੇ ਕੋਈ ਵੀ ਵਾਹਨ ਨਾ ਚਲਾਉਣ, ਕਿਉਂਕਿ ਟ੍ਰੈਿਫ਼ਕ ਨਿਯਮਾਂ ਦੇ ਉਲਟ ਜਾ ਕੇ ਖੁਦ ਅਤੇ ਦੂਜਿਆਂ ਦੀ ਜਾਨ ਨੂੰ ਖ਼ਤਰੇ 'ਚ ਪਾਉਣਾ ਹੈ।

ਸਰਕਾਰੀ ਮਿਡਲ ਸਕੂਲ, ਖਿੱਲਣ ਦੀ ਮੁਖੀ ਬਲਦੀਪ ਕੌਰ ਦੀ ਰਹਿਨੁਮਾਈ ਹੇਠ ਟ੍ਰੈਿਫ਼ਕ ਨਿਯਮਾਂ ਦੇ ਬਾਰੇ 'ਚ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕੁਲਜੀਤ ਸਿੰਘ ਨੇ ਕਿਹਾ ਕਿ ਹਰ ਇਕ ਬੱਚੇ ਨੂੰ ਟ੍ਰੈਿਫ਼ਕ ਨਿਯਮਾਂ ਦੀ ਪੂਰੀ ਤਰ੍ਹਾਂ ਧਿਆਨ ਰੱਖਣਾ ਚਾਹੀਦਾ ਹੈ। ਸੜਕਾਂ 'ਤੇ ਵਾਹਨ ਚਲਾਉਣ ਵਾਲੇ ਵਾਹਨ ਚਾਲਕ ਵੀ ਿਫ਼ਰ ਹੀ ਵਾਹਨ ਚਲਾਉਣ ਜਦੋਂ ਉਨ੍ਹਾਂ ਨੂੰ ਟ੍ਰੈਿਫ਼ਕ ਨਿਯਮਾਂ ਦੀ ਜਾਣਕਾਰੀ ਹੋਵੇ। ਟ੍ਰੈਫਿਕ ਨਿਯਮਾਂ ਦੀ ਅਣਜਾਨਤਾ ਜਾਂ ਲਾਪਰਵਾਹੀ ਦੇ ਕਾਰਨ ਲਗਾਤਾਰ ਸੜਕਾਂ 'ਤੇ ਹਾਦਸਿਆਂ ਦੀ ਗਿਣਤੀ ਵੱਧ ਰਹੀ ਹੈ।

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਮੁੰਡੇ) 'ਚ ਪਿੰ੍ਸੀਪਲ ਵਿਜੇ ਕੁਮਾਰ ਵੱਲੋਂ ਬੱਚਿਆਂ ਨੂੰ ਟ੍ਰੈਿਫ਼ਕ ਨਿਯਮਾਂ ਦਾ ਪਾਠ ਪੜ੍ਹਾਇਆ ਗਿਆ ਅਤੇ ਇਸ ਦੌਰਾਨ ਟ੍ਰੈਿਫ਼ਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਉਨ੍ਹਾਂ ਕਿਹਾ ਕਿ ਦਿਨ ਬ ਦਿਨ ਸੜਕਾਂ 'ਤੇ ਹਾਦਸੇ ਹੋ ਰਹੇ ਹਨ ਅਤੇ ਜ਼ਖਮੀ ਅਤੇ ਮਿ੍ਤਕਾਂ ਦੀ ਗਿਣਤੀ ਵੱਧ ਰਹੀ ਹੈ। ਇਨ੍ਹਾਂ ਹਾਦਸਿਆਂ ਨੂੰ ਰੋਕਣ ਦਾ ਯਤਨ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਕਰਨਾ ਚਾਹੀਦਾ ਹੈ ਅਤੇ ਟ੍ਰੈਿਫ਼ਕ ਨਿਯਮਾਂ ਦੀ ਪੂਰੀ ਜਾਣਕਾਰੀ ਰੱਖਦੇ ਹੋਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।