ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਸ਼ਿਵ ਤ੍ਰਿਵੇਣੀ ਮੰਦਰ ਵਿਖੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਬੱਚਿਆਂ ਨੂੰ ਪੋਲੀਓ
Publish Date: Sun, 22 Nov 2026 05:11 PM (IST)
Updated Date: Sun, 22 Nov 2026 05:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਬੱਚਿਆਂ ਨੂੰ ਪੋਲੀਓ ਵਰਗੀ ਭਿਆਨਕ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਸ਼ਿਵ ਤ੍ਰਿਵੇਣੀ ਮੰਦਰ, ਮਾਨਸਾ ਵਿਖੇ ਨੈਸ਼ਨਲ ਟੀਕਾਕਰਨ ਦਿਵਸ ਮੌਕੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਨੰਨ੍ਹੇ - ਮੁੰਨੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਕਲੱਬ ਦੇ ਚੀਫ਼ ਐਡਵਾਈਜ਼ਰ ਪ੍ਰੇਮ ਅਗਰਵਾਲ ਨੇ ਕਿਹਾ ਕਿ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਸਿਰਫ਼ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਨੂੰ ਛੱਡ ਕੇ ਸਾਰਾ ਸੰਸਾਰ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੋਲੀਓ ਮੁਕਤ ਹੋ ਚੁੱਕਿਆ ਹੈ। ਭਾਰਤ 2013 ਤੋਂ ਪੋਲੀਓ ਮੁਕਤ ਹੈ। ਕਲੱਬ ਪ੍ਰਧਾਨ ਪਰਮਿੰਦਰ ਗੋਇਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਕਲੱਬ ਸਕੱਤਰ ਰਮੇਸ਼ ਜ਼ਿੰਦਲ ਨੇ ਕਿਹਾ ਕਿ ਬੱਚਿਆਂ ਦੀ ਚੰਗੀ ਸਿਹਤ ਅਤੇ ਸੁਰੱਖਿਅਤ ਭਵਿੱਖ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਕਲੱਬ ਦੇ ਸੀਨੀਅਰ ਮੈਂਬਰ ਡਾ. ਜਨਕ ਰਾਜ ਸਿੰਗਲਾ ਨੇ ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੈੱਸ ਸਕੱਤਰ ਰਾਕੇਸ਼ ਸੇਠੀ ਨੇ ਦੱਸਿਆ ਕਿ ਇਸ ਮੌਕੇ ਰੋਟਰੀ ਕਲੱਬ ਮਾਨਸਾ ਰਾਇਲ ਦੇ ਪ੍ਰੇਮ ਅਗਰਵਾਲ, ਪਰਮਿੰਦਰ ਗੋਇਲ, ਰਮੇਸ਼ ਜਿੰਦਲ, ਡਾ. ਜਨਕ ਰਾਜ ਸਿੰਗਲਾ, ਕਮਨਦੀਪ ਜੋਨੀ, ਕਮਲਦੀਪ ਗਰਗ, ਰੋਹਿਤ ਰੋਮੀ, ਮਨੋਜ ਗੋਇਲ ਅਤੇ ਐਡਵੋਕੇਟ ਅਮਨ ਸਿੰਗਲਾ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।