- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਇੰਟਰਨੈਸ਼ਨਲ ਦੇ ਡਿਸਟ੍ਰਿਕਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਰੋਟਰੀ ਇੰਟਰਨੈਸ਼ਨਲ ਦੇ ਡਿਸਟ੍ਰਿਕਟ 3090 ਵੱਲੋਂ ਡਿਜ਼ਾਸਟਰ ਰਿਸਪਾਂਸ ਗ੍ਰਾਂਟ ਨੰਬਰ 2601265 ਤਹਿਤ ਮਾਨਸਾ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮਾਰ ਬਾਅਦ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ 7 ਫ਼ੋਗਿੰਗ ਮਸ਼ੀਨਾਂ ਵੱਖ ਵੱਖ ਰੋਟਰੀ ਸੰਸਥਾਵਾਂ ਨੂੰ ਪ੍ਰਦਾਨ ਕੀਤੀਆਂ ਗਈਆਂ। ਇਹ ਇਕ ਮਹੱਤਵਪੂਰਨ ਕਦਮ ਹੈ। ਸ਼ਹਿਰ ਅਤੇ ਪਿੰਡਾਂ ਵਿੱਚ ਸਫ਼ਾਈ ਅਤੇ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰੇਗਾ। ਮਸ਼ੀਨਾਂ ਰੋਟਰੀ ਕਲੱਬ ਮਾਨਸਾ ਰਾਇਲ, ਰੋਟਰੀ ਕਲੱਬ ਮਾਨਸਾ, ਰੋਟਰੀ ਕਲੱਬ ਮਾਨਸਾ ਸਟਾਰ, ਰੋਟਰੀ ਕਲੱਬ ਸਰਦੂਲਗੜ੍ਹ ਰਾਇਲ ਨੂੰ ਸੌਂਪੀਆਂ ਗਈਆਂ। ਇਸ ਮੌਕੇ ਡਿਸਟ੍ਰਿਕਟ ਗਵਰਨਰ ਭੂਪੇਸ਼ ਮਹਿਤਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਰੋਟਰੀ ਦਾ ਮੁੱਖ ਉਦੇਸ਼ ਸਮਾਜ ਦੀ ਭਲਾਈ ਹੈ ਅਤੇ ਇਸ ਪ੍ਰੋਜੈਕਟ ਰਾਹੀਂ ਖ਼ਾਸ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਮੱਛਰਾਂ ਦੀ ਭਰਮਾਰ ਕਾਰਨ ਮੌਸਮੀ ਬਿਮਾਰੀਆਂ ਤੋਂ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਗ੍ਰਾਂਟ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਭਾਵਿਤ ਟਾਇਲਟ ਬਲਾਕਾਂ ਨੂੰ ਫ਼ਿਰ ਤੋਂ ਤਿਆਰ ਕਰਵਾਏ ਗਏ ਹਨ। ਇਸ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਹਿਤੈਸ਼ੀ ਪ੍ਰੋਜੈਕਟ ਜਾਰੀ ਰਹਿਣਗੇ। ਇਸੇ ਤਰ੍ਹਾਂ ਡਿਸਟ੍ਰਿਕਟ ਰੋਟਰੀ ਫਾਊਂਡੇਸ਼ਨ ਚੇਅਰਮੈਨ ਪ੍ਰੇਮ ਅੱਗਰਵਾਲ ਨੇ ਕਿਹਾ ਕਿ ਰੋਟਰੀ ਫਾਊਂਡੇਸ਼ਨ ਦੇ ਪ੍ਰੋਜੈਕਟ ਸਮਾਜਿਕ ਭਲਾਈ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਅਤੇ ਸਿਹਤ ਨਾਲ ਸੰਬੰਧਿਤ ਇਹ ਉਪਰਾਲੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਲੋਕਾਂ ਦੀ ਜ਼ਿੰਦਗੀ ਦੇ ਮਿਆਰ ਨੂੰ ਵੀ ਉੱਚਾ ਚੁੱਕਣਗੇ। ਰੋਟਰੀ ਕਲੱਬਾਂ ਦੇ ਪ੍ਰਤਿਨਿਧੀਆਂ ਵੱਲੋਂ ਕਿਹਾ ਗਿਆ ਕਿ ਫ਼ੋਗਿੰਗ ਮਸ਼ੀਨਾਂ ਡੇਂਗੂ ਅਤੇ ਮਲੇਰੀਆ ਦੇ ਫ਼ੈਲਾਅ ਨੂੰ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਨਿਯਮਿਤ ਤੌਰ