ਧਰਮਸ਼ਾਲਾ ਦੀ ਮੁਰੰਮਤ ਲਈ ਦਿੱਤੀ ਰਾਸ਼ੀ
ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਕੁਲਦੀਪ ਸਿੰਘ
Publish Date: Thu, 05 Feb 2026 06:12 PM (IST)
Updated Date: Thu, 05 Feb 2026 06:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਕੁਲਦੀਪ ਸਿੰਘ ਟੀਟੂ ਚਹਿਲ ਹਲਕਾ ਸੰਗਠਨ ਇੰਚਾਰਜ ਜ਼ਿਲ੍ਹਾ ਯੋਜਨਾ ਬੋਰਡ ਮੈਂਬਰ ਦੇ ਯਤਨਾ ਸਦਕਾ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਸਥਿਤ ਧਰਮਸ਼ਾਲਾ ਦੀ ਮੁਰੰਮਤ ਲਈ 3,09,000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਖੁੱਲ੍ਹੇ ਫੰਡ ਵਿਚ ਵਿੱਤੀ ਸਾਲ 2025-26 ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਨੂੰ ਪਹਿਲੀ ਕਿਸ਼ਤ ਵਜੋਂ 25 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ, ਜਿਸ ਵਿਚੋਂ 3,09,000 ਰੁਪਏ ਦੀ ਰਾਸ਼ੀ ਦੀ ਵਿੱਤੀ ਪ੍ਰਵਾਨਗੀ ਇਸ ਕਾਰਜ ਲਈ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ ਦਾ ਧੰਨਵਾਦ ਕੀਤਾ। ਇਸ ਮੌਕੇ ਕਮਲਜੀਤ ਸਿੱਧੂ ਜ਼ਿਲ੍ਹਾ ਮੀਡੀਆ ਸਕੱਤਰ ਆਦਿ ਮੌਜੂਦ ਸਨ।