ਪੱਤਰਕਾਰ ਜੋਗਿੰਦਰ ਸਿੰਘ ਮਾਨ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਕੁਲ ਹਿੰਦ ਕਿਸਾਨ ਕੁਲ ਹਿੰਦ ਕਿਸਾਨ
Publish Date: Sun, 15 Nov 2026 03:53 PM (IST)
Updated Date: Sun, 15 Nov 2026 03:54 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਕੁਲ ਹਿੰਦ ਕਿਸਾਨ ਮਹਾਸਭਾ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੂਬਾਈ ਪ੍ਰੈਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਪੱਤਰਕਾਰ ਜੋਗਿੰਦਰ ਸਿੰਘ ਮਾਨ ਦੀ ਮਾਤਾ ਬਲਵੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਬਲਵੀਰ ਕੌਰ ਦੇ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਨਾਲ ਆਪਣੀ ਦਿਲੀ ਹਮਦਰਦੀ ਅਤੇ ਦੁੱਖ ਸਾਂਝਾ ਕਰਦੇ ਹਨ। ਇਸ ਮੌਕੇ ਸੂਬਾ ਆਗੂ ਰੁਲਦੂ ਸਿੰਘ ਮਾਨਸਾ, ਸੂਬਾਈ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਮਾਨਸਾ ਤੇ ਸੂਬਾਈ ਪ੍ਰੈਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਕੁਲ ਹਿੰਦ ਕਿਸਾਨ ਮਹਾਸਭਾ ਦੇ ਸਮੂਹ ਆਗੂਆਂ, ਵਰਕਰਾਂ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 17 ਨਵੰਬਰ 2026 ਦਿਨ ਮੰਗਲਵਾਰ ਨੂੰ ਟਿੱਬੀ ਹਰੀਕੇ, ਸਰਦੂਲਗੜ੍ਹ ਵਿਖੇ ਗੁਰਦੁਆਰਾ ਸਾਹਿਬ ਵਿੱਚ ਹੋਣ ਵਾਲੇ ਭੋਗ ਸਮਾਗਮ ਵਿਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੀ ਕਿਰਪਾਲਤਾ ਕਰਨ।