- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ’ਚ ਵਾਪਰੇ ਇਕ ਸੜਕ ਹਾਦਸੇ ’ਚ ਦੋ ਦਿਨ ਪਹਿਲਾਂ ਹੀ ਛੁੱਟੀ ’ਤੇ ਘਰ ਆਏ ਪਿੰਡ ਮੰਡੇਰ ਵਾਸੀ ਅਗਨੀਵੀਰ ਜਵਾਨ ਬਲਵੀਰ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਫ਼ਰੀਦਕੋਟ ਵਿਖੇ ਤਾਇਨਾਤ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ’ਚ ਵਾਪਰੇ ਇਕ ਸੜਕ ਹਾਦਸੇ ’ਚ ਦੋ ਦਿਨ ਪਹਿਲਾਂ ਹੀ ਛੁੱਟੀ ’ਤੇ ਘਰ ਆਏ ਪਿੰਡ ਮੰਡੇਰ ਵਾਸੀ ਅਗਨੀਵੀਰ ਜਵਾਨ ਬਲਵੀਰ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਫ਼ਰੀਦਕੋਟ ਵਿਖੇ ਤਾਇਨਾਤ ਸੀ।
ਜਾਣਕਾਰੀ ਮੁਤਾਬਕ ਬਲਵੀਰ ਸਿੰਘ ਕਿਸੇ ਨਿੱਜੀ ਕੰਮ ਸਬੰਧੀ ਮਾਨਸਾ ਆਇਆ ਹੋਇਆ ਸੀ। ਇਸ ਦੌਰਾਨ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਨੇੜੇ ਉਸ ਦਾ ਮੋਟਰਸਾਈਕਲ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਗਨੀਵੀਰ ਜਵਾਨ ਦੇ ਅੰਤਿਮ ਸੰਸਕਾਰ ਨੂੰ ਸਰਕਾਰੀ ਸਨਮਾਨਾਂ ਨਾਲ ਕਰਨ ਲਈ ਭਾਰਤੀ ਫ਼ੌਜ ਦੀ ਟੁਕੜੀ ਮਾਨਸਾ ਸਿਵਲ ਹਸਪਤਾਲ ਪਹੁੰਚੀ।
ਪੋਸਟਮਾਰਟਮ ਉਪਰੰਤ ਸਾਬਕਾ ਫ਼ੌਜੀਆਂ ਤੇ ਫ਼ੌਜੀ ਅਧਿਕਾਰੀਆਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਬਾਅਦ ਮ੍ਰਿਤਕ ਦੇਹ ਨੂੰ ਪਿੰਡ ਮੰਡੇਰ ਲਈ ਰਵਾਨਾ ਕਰ ਦਿੱਤਾ ਗਿਆ, ਜਿੱਥੇ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਥਾਣਾ ਸਿਟੀ-2 ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰੂਪ ਸਿੰਘ ਦੇ ਬਿਆਨਾਂ ’ਤੇ ਧਾਰਾ-174 ਤਹਿਤ ਕਾਰਵਾਈ ਕੀਤੀ ਗਈ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।