ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਨੂੰ ਖੇਡਾਂ ਦਾ ਸਾਮਾਨ ਭੇਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ
Publish Date: Wed, 21 Jan 2026 05:56 PM (IST)
Updated Date: Thu, 22 Jan 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਨੂੰ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਵੱਲੋਂ ਪਲੇਅ ਸਕੂਲ ਦਾ ਪ੍ਰੋਜੈਕਟ ਦਿੱਤਾ ਗਿਆ, ਜਿਸ ਵਿੱਚ ਟੀਚਿੰਗ ਲਰਨਿੰਗ ਮਟੀਰੀਅਲ ਵੀ ਸ਼ਾਮਲ ਹੈ। ਇਸ ਮੈਟੀਰੀਅਲ ਦੀ ਵਰਤੋਂ ਕਰਕੇ ਖੇਡ ਕਿਰਿਆਵਾਂ ਰਾਹੀਂ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਬੱਚਿਆਂ ਦੇ ਸਰੀਰਕ ਤੇ ਬੌਧਿਕ ਵਿਕਾਸ ਲਈ ਲਾਹੇਵੰਦ ਸਾਬਿਤ ਹੋਵੇਗਾ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ, ਸਹਾਇਕ ਡਾਇਰਕਟਰ ਬੀਬੀ ਸਤਵੰਤ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਕੂਲ ਵਿੱਚ ਬਚਪਨ ਪ੍ਰੋਜੈਕਟ ਖੇਡ ਪ੍ਰਣਾਲੀ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।