- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ

ਵਿਜੇ ਇੰਦਰ ਸਿੰਗਲਾ ਦੀ ਅਗਵਾਈ ਹੇਠ ਹੋਈ ਇਤਿਹਾਸਕ ਰੈਲੀ ਨੇ ਵਿਰੋਧੀਆਂ ਦੇ ਹੋਸ਼ ਉਡਾਏ
ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਫੱਗੂਵਾਲਾ, ਸੰਗਰੂਰ ਵਿਖੇ ਕਰਵਾਈ ਗਈ ਇਤਿਹਾਸਕ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੇ ਇਕੱਠ ਨੇ ਜਿੱਥੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਲਈ ਵੀ ਵੱਡੀ ਸਿਆਸੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਿੰਗਲਾ ਨੇ ਕਿਹਾ ਕਿ ਇਹ ਰੈਲੀ ਉਸ ਸਮੇਂ ਕੀਤੀ ਗਈ ਜਦੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਤੇ ਖੇਤੀਬਾੜੀ ਦੇ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਤਿਉਹਾਰਾਂ ਦਾ ਮੌਸਮ ਹੋਣ ਕਾਰਨ ਲੋਕ ਆਪਣੇ ਨਿੱਜੀ, ਪਰਿਵਾਰਕ ਤੇ ਕਾਰੋਬਾਰੀ ਕੰਮਾਂ ਵਿੱਚ ਵੀ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ ਸੀ, ਸਗੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ, ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲਾ ਮੰਚ ਸਾਬਤ ਹੋਈ ਹੈ। ਪਾਰਟੀ ਦੀ ਨੀਤੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਕਾਂਗਰਸ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਸੰਗਰੂਰ ਦੀ ਇਨਸਾਫ਼ ਰੈਲੀ ਪੰਜਾਬ ਵਿੱਚ ਕਾਂਗਰਸ ਦੀ ਵਾਪਸੀ ਦਾ ਮਜ਼ਬੂਤ ਸੰਕੇਤ ਹੈ। ਪੰਜਾਬੀਆਂ ਦੇ ਪਿਆਰ, ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ ਤੇ ਲੀਡਰਸ਼ਿਪ ਦੀ ਇਕਜੁੱਟਤਾ ਦੇ ਬਲਬੂਤੇ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ ਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।