ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਲਗਾਏ ਪੌਦੇ
ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ
Publish Date: Mon, 14 Sep 2026 06:16 PM (IST)
Updated Date: Mon, 14 Sep 2026 06:17 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਵਿਹੜੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੌਦੇ ਲਗਾਏ ਗਏ। ਇਹ ਉਪਰਾਲਾ ਵਣ ਮਹਾਂ ਉਤਸਵ ਤਹਿਤ ਵਣ ਤੇ ਜੰਗਲੀ ਜੀਵ ਵਿਭਾਗ ਮਾਨਸਾ ਵੱਲੋਂ ਕੀਤਾ ਗਿਆ। ਇਸ ਮੌਕੇ ਵਣ ਵਿਭਾਗ ਵੱਲੋਂ ਹਰਸ਼ਰਨ ਕੌਰ, ਪਿਆਰਾ ਸਿੰਘ ਗੁਰਨੇ ਕਲਾਂ, ਗੁਰਪ੍ਰੀਤ ਸਿੰਘ ਚੇਅਰਮੈਨ ਅਤੇ ਬੂਟਾ ਸਿੰਘ ਪੰਚਾਇਤ ਮੈਂਬਰ ਵੱਲੋਂ ਸਕੂਲ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਬੀਐਲਓ ਭਗਤ ਰਾਮ, ਰਣਧੀਰ ਸਿੰਘ ਹਸਨਪੁਰ, ਪ੍ਰਿਥੀ ਸਿੰਘ, ਬੱਬੂ ਸਿੰਘ, ਬਲਦੇਵ ਸਿੰਘ ਅਤੇ ਛੱਜੂ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਿਆਰਾ ਸਿੰਘ ਗੁਰਨੇ ਕਲਾਂ ਨੇ ਪੌਦੇ ਲਗਾਉਣ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਹਰਿਆ - ਭਰਿਆ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਹਰਸ਼ਰਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਂਝੀਆਂ ਥਾਵਾਂ ਤੇ ਪੌਦੇ ਲਗਾ ਕੇ ਉਨ੍ਹਾਂ ਨੂੰ ਦਰੱਖਤ ਬਣਾਉਣ ਵਿੱਚ ਸਭ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।