10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਲੰਬੇ ਸਮੇਂ ਤੋਂ ਸਰਦੂਲਗੜ੍ਹ ਪੁਲਿਸ ਇਲਾਕੇ
Publish Date: Fri, 02 Jan 2026 06:56 PM (IST)
Updated Date: Sat, 03 Jan 2026 04:11 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਲੰਬੇ ਸਮੇਂ ਤੋਂ ਸਰਦੂਲਗੜ੍ਹ ਪੁਲਿਸ ਇਲਾਕੇ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਤਹਿਤ ਕਈ ਵਿਅਕਤੀਆਂ ਨੂੰ ਸਲਾਖ਼ਾਂ ਪਿੱਛੇ ਭੇਜ ਚੁੱਕੀ ਹੈ। ਇਸੇ ਤਰ੍ਹਾਂ ਬੀਤੀ ਕੱਲ੍ਹ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਦੂਲਗੜ੍ਹ ਗਨੇਸ਼ਵਰ ਸ਼ਰਮਾ ਨੇ ਦੱਸਿਆ ਕਿ ਬੀਤੀ ਕੱਲ੍ਹ ਗਸ਼ਤ ਦੌਰਾਨ ਪੁਲਿਸ ਨੂੰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਕਾਲਜ ਨੇੜੇ ਦੋ ਨੌਜਵਾਨ ਖੜ੍ਹੇ ਮਿਲੇ ਅਤੇ ਸ਼ੱਕ ਦੇ ਤੌਰ ‘ਤੇ ਹੌਲਦਾਰ ਕੁਲਵਿੰਦਰ ਸਿੰਘ ਨੇ ਜਦੋਂ ਇੰਨ੍ਹਾਂ ਦੀ ਛਾਣਬੀਨ ਕੀਤੀ ਤਾਂ ਇਨ੍ਹਾਂ ਕੋਲੋਂ ਪਲਾਸਟਿਕ ਦੀ ਲਿਫ਼ਾਫ਼ੀ ਵਿੱਚ ਹੈਰੋਇਨ ਬਰਾਮਦ ਹੋਈ। ਪੁੱਛ ਪੜਤਾਲ ਤੇ ਇਨ੍ਹਾਂ ਨੌਜਵਾਨਾਂ ਨੇ ਆਪਣੇ ਨਾਮ ਦੀਪਕ ਕੁਮਾਰ ਵਾਸੀ ਪਿੰਡ ਚੁਗਾਵਾ ਸਾਧਪੁਰ ਜ਼ਿਲ੍ਹਾ ਅੰਮ੍ਰਿਤਸਰ, ਦੂਸਰਾ ਨੌਜਵਾਨ ਹਰਪਾਲ ਸਿੰਘ ਵਾਸੀ ਰੋੜੀ ਹਰਿਆਣਾ ਦੱਸਿਆ। ਦੋਨੋਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਥਾਣਾ ਮੁਖੀ ਸਰਦੂਲਗੜ੍ਹ ਨੇ ਇਲਾਕੇ ਵਿੱਚ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ ਇਸ ਕੰਮ ਤੋਂ ਬਾਜ਼ ਆ ਜਾਣ ਨਹੀਂ ਪੁਲਿਸ ਵੱਲੋਂ ਅਜਿਹੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।