11 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਦੂਲਗੜ੍ਹ
Publish Date: Thu, 08 Jan 2026 06:38 PM (IST)
Updated Date: Thu, 08 Jan 2026 06:39 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਦੂਲਗੜ੍ਹ ਪੁਲਿਸ ਲਗਾਤਾਰ ਨਸ਼ੇ ਦੇ ਸੌਦਾਗਰ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਰਹੀ ਹੈ। ਇਸੇ ਕੜੀ ਤਹਿਤ ਬੀਤੀ ਕੱਲ੍ਹ ਸਰਦੂਲਗੜ੍ਹ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ 11 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਦੂਲਗੜ੍ਹ ਗਨੇਸ਼ਵਰ ਸ਼ਰਮਾਂ ਨੇ ਦੱਸਿਆ ਕਿ ਕੱਲ੍ਹ ਜਦੋਂ ਏਐੱਸਆਈ ਗੁਰਤੇਜ ਸਿੰਘ ਪੁਲਿਸ ਪਾਰਟੀ ਦੇ ਨਾਲ ਗਸ਼ਤ ਤੇ ਸਨ ਤਾਂ ਉਨ੍ਹਾਂ ਨੇ ਝੰਡਾ ਕਲਾਂ ਰੋਡ ’ਤੇ ਪੈਂਦੇ ਸੂਏ ਦੇ ਕਿਨਾਰੇ ਦੋ ਨੌਜਵਾਨਾਂ ਨੂੰ ਬੈਠੇ ਦੇਖਿਆ ਜਦੋਂ ਪਾਸ ਜਾ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕੋਲ ਇੱਕ ਪਲਾਸਟਿਕ ਦੀ ਥੈਲੀ ਵਿੱਚ ਪਾਈ ਹੋਈ ਹੈਰੋਇਨ ਬਰਾਮਦ ਹੋਈ। ਇਸ ਦਾ ਵਜ਼ਨ ਵਜਨ 11 ਗ੍ਰਾਮ ਹੈ। ਜਾਂਚ ਦੌਰਾਨ ਇਨ੍ਹਾਂ ਦਾ ਨਾਮ ਅਰਮਾਨ ਉਰਫ਼ ਹਰਮਨ ਵਾਸੀ ਸਰਦੂਲਗੜ੍ਹ ਅਤੇ ਜਸ਼ਨਪਰੀਤ ਸਿੰਘ ਵਾਸੀ ਪਿੰਡ ਮੀਰਪੁਰ ਕਲਾਂ ਹੈ। ਦੋਵਾਂ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਹਿਰਾਸਤ ਵਿੱਚ ਲੈ ਕੇ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਨਸ਼ੇ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਲਾਕੇ ਵਿੱਚ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।