- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਦੂਲਗੜ੍ਹ ਦੇ ਸਕੂਲ

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮਾਪਿਆਂ ਦੀ ਵਰਕਸ਼ਾਪ ਸੈਮੀਨਾਰ ਕਰਵਾਇਆ। ਇਸ ਮੌਕੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸੈਮੀਨਾਰ ਵਿੱਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਬਣਾਂਵਾਲੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੂਬੇ ਦੇ ਸਾਰੇ ਸਕੂਲ ਆਫ਼ ਐਮੀਨੈਂਸ ਦੇ ਵਿੱਚ ਵਿਦਿਆਰਥੀ ਦੇ ਹੋਣ ਵਾਲੇ ਪੇਪਰਾਂ ਨੂੰ ਲੈ ਕੇ ਉਨ੍ਹਾਂ ਦੀ ਤਿਆਰੀ ਸਬੰਧੀ ਮਾਪਿਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਬੱਚਿਆਂ ਨੂੰ ਸਿੱਖਿਆ ਵਿੱਚ ਤਰਾਸ਼ਨ ਦਾ ਕੰਮ ਅਧਿਆਪਕ ਵੱਲੋਂ ਕੀਤਾ ਜਾਂਦਾ ਹੈ, ਉੱਥੇ ਹੀ ਮਾਪਿਆਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਅਧਿਆਪਕਾਂ ਅਤੇ ਮਾਪਿਆਂ ਦਾ ਮਿਲਵਰਤਨ ਬਹੁਤ ਜ਼ਰੂਰੀ ਹੈ ਕਿਉਂਕਿ ਆਪਸੀ ਤਾਲਮੇਲ ਨਾਲ ਹੀ ਬੱਚਿਆਂ ਨੂੰ ਪੜ੍ਹਾਈ ਵਿੱਚ ਆ ਰਹੀਆਂ ਦਿੱਕਤਾਂ ਦਾ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸਰਦੂਲਗੜ੍ਹ ਦਾ ਪਿਛਲੇ ਸ਼ੈਸ਼ਨ ਦੌਰਾਨ ਰਿਜ਼ਲਟ ਬਹੁਤ ਸ਼ਾਨਦਾਰ ਰਿਹਾ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਨਤੀਜੇ ਹੋਰ ਵੀ ਸ਼ਾਨਦਾਰ ਹੋਣਗੇ। ਸਕੂਲ ਵਿਚ ਸਟਾਫ਼ ਦੀ ਕਮੀ ਨੂੰ ਲੈ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੂਰ੍ਹੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਵਾਂ ਸ਼ੈਸ਼ਨ ਸ਼ੂਰੁ ਹੋਣ ਤੋਂ ਪਹਿਲਾਂ ਸਕੂਲ ਦਾ ਸਟਾਫ਼ 100 ਫ਼ੀਸਦੀ ਹੋਵੇਗਾ। ਸਕੂਲ ਦੀ ਬਿਲਡਿੰਗ ਨੂੰ ਲੈ ਕੇ ਕਿਹਾ ਕਿ ਇਕ ਕਰੋੜ 97 ਲੱਖ ਰੁਪਏ ਦੀ ਲਾਗਤ ਨਾਲ ਬਿਲਡਿੰਗ ਬਣਨੀ ਸ਼ੁਰੂ ਹੋ ਗਈ। ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਬਿਲਡਿੰਗ ਤਿਆਰ ਹੋ ਜਾਵੇਗੀ। ਸੂਬਾ ਸਰਕਾਰ ਦਾ ਬੱਚਿਆਂ ਨੂੰ ਵਧੀਆ ਅਤੇ ਮਿਆਰੀ ਸਿੱਖਿਆ ਦੇਣਾ ਮੁਖ ਉਦੇਸ਼ ਹੈ। ਇਸ ਲਈ ਜੇਕਰ ਸਕੂਲ ਆਫ਼ ਐਮੀਨੈਂਸ ਵਿੱਚ ਕਿਸੇ ਤਰ੍ਹਾਂ ਦੀ ਵੀ ਵਿਦਿਆਰਥੀਆਂ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਮੁਹਿੰਮ ਬੱਚਿਆਂ ਦੀ ਤਿਆਰੀ ਸਾਂਝੀ ਜ਼ਿੰਮੇਵਾਰੀ ਤਹਿਤ ਅੱਜ ਮਾਪਿਆਂ ਦੀ ਵਰਕਸ਼ਾਪ ਸੈਮੀਨਾਰ ਕਰਵਾਇਆ ਹੈ। ਬੱਚਿਆਂ ਦੇ ਪੇਪਰ ਬਹੁਤ ਨਜ਼ਦੀਕ ਹਨ। ਇਸ ਦੌਰਾਨ ਅਧਿਆਪਕ ਦੇ ਨਾਲ ਨਾਲ ਮਾਪਿਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿੱਖਿਆ ਦੌਰਾਨ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਧਿਆਪਕਾਂ ਨਾਲ ਸਾਂਝੀਆਂ ਜਿਸ ਸਬੰਧੀ ਅੱਜ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਅਤੇ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਇਸ ਪ੍ਰੋਗਰਾਮ ਵਿੱਚ ਪਹੁੰਚੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦੀ ਨਵੀਂ ਬਿਲਡਿੰਗ ਬਣਨੀ ਸ਼ੁਰੂ ਹੋ ਗਈ ਹੈ ਅਤੇ ਪਿਛਲੇ ਦਿਨ੍ਹੀਂ ਸਕੂਲ ਆਫ਼ ਐਮੀਨੈਂਸ ਵਿੱਚ ਜੋ ਸਟਾਫ਼ ਦੀ ਘਾਟ ਰਹੀ ਹੈ। ਵਿਧਾਇਕ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਵੀ ਜਲਦੀ ਹੀ ਪੂਰ੍ਹੀ ਹੋ ਜਾਵੇਗੀ।