ਵਿਗਿਆਨਕ ਸੋਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਹਿਮ : ਡਾ. ਭੋਗਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ
Publish Date: Fri, 20 Nov 2026 05:57 PM (IST)
Updated Date: Fri, 20 Nov 2026 06:01 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ, ਨਵੀਆਂ ਕਾਢਾਂ ਅਤੇ ਖੋਜੀ ਬਿਰਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਪ੍ਰਦਰਸ਼ਨੀ ਵਿੱਚ ਜ਼ਿਲ੍ਹੇ ਭਰ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਕੁੱਲ 26 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਗਿਆਨਕ ਮਾਡਲਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹਰੀ ਊਰਜਾ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਰੱਲੀ ਨੇ ਦੂਜਾ, ਸਰਕਾਰੀ ਮਿਡਲ ਸਕੂਲ ਖਿੱਲਣ ਨੇ ਤੀਜਾ, ਸਿਹਤ, ਸਫ਼ਾਈ ਅਤੇ ਸਵੱਛਤਾ ਵਿੱਚ ਪੀ ਐਮ ਸ੍ਰੀ ਸਰਕਾਰੀ ਸੈਕੰਡਰੀ ਸਕੂਲ ਬੁਢਲਾਡਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਾਲਿਆਵਾਲੀ ਨੇ ਦੂਜਾ, ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ ਨੇ ਤੀਜਾ, ਰਵਾਇਤੀ ਖੇਤੀਬਾੜੀ ਦੇ ਤਰੀਕੇ ਵਿੱਚ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾ ਨੇ ਦੂਜਾ, ਸਰਕਾਰੀ ਸੈਕੰਡਰੀ ਸਕੂਲ ਕਾਹਨਗੜ੍ਹ ਨੇ ਤੀਜਾ, ਪੇਂਡੂ ਵਿਕਾਸ ਵਿੱਚ ਵਿਗਿਆਨ ਦੀ ਭੂਮਿਕਾ ਵਿੱਚ ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾ ਨੇ ਪਹਿਲਾ, ਸਰਕਾਰੀ ਮਾਡਲ ਸਕੂਲ ਕੁਲਰੀਆਂ ਨੇ ਦੂਜਾ, ਸਰਕਾਰੀ ਸੈਕੰਡਰੀ ਸਕੂਲ ਰੱਲੀ ਨੇ ਤੀਜਾ, ਆਫ਼ਤ ਪ੍ਰਬੰਧਨ ਕੁਦਰਤੀ ਆਫ਼ਤਾਂ ਨਾਲ ਨਜਿੱਠਣਾ ਵਿੱਚ ਸਕੂਲ ਆਫ਼ ਐਮੀਨੈਸ ਮਾਨਸਾ ਨੇ ਪਹਿਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਦੂਜਾ, ਸਰਕਾਰੀ ਮਿਡਲ ਸਕੂਲ ਝੁਨੀਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਦਰਸ਼ਨੀ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਵਿਜੈ ਮਿੱਢਾ, ਇੰਦਰਪਾਲ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ, ਭੁਪਿੰਦਰ ਸਿੰਘ ਤੱਗੜ, ਵਿਜੈ ਚੁਰਾਇਆ, ਵਿਸ਼ਾਲ ਬਾਂਸਲ, ਰੋਹਿਤ ਬਾਂਸਲ, ਰਾਜਿੰਦਰ ਸਿੰਗਲਾ, ਸੰਦੀਪ ਕੌਰ, ਮਨਪ੍ਰੀਤ ਕੌਰ, ਰੇਣੂ ਬਾਲਾ ਅਤੇ ਰੁਪਿੰਦਰ ਕੌਰ ਹਾਜ਼ਰ ਸਨ।