ਦਸਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਸਥਾਨਕ ਐਸਡੀਕੇਐਲ ਡੀਏਵੀ
Publish Date: Sun, 08 Feb 2026 06:36 PM (IST)
Updated Date: Mon, 09 Feb 2026 04:08 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਐਸਡੀਕੇਐਲ ਡੀਏਵੀ ਪਬਲਿਕ ਸਕੂਲ, ਮਾਨਸਾ ’ਚ ਦਸਵੀਂ ਦੇ ਵਿਦਿਆਰਥੀਆਂ ਲਈ ਪ੍ਰੋਗਰਾਮ ਦਾ ਆਯੋਜਨਾ ਕੀਤਾ ਗਿਆ। ਸਮਾਗਮ ਦਾ ਥੀਮ “ਕਾਰਵਾਂ–ਸੋਚ ਤੋਂ ਸੱਚ ਵੱਲ” ਰੱਖਿਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਵੱਲੋਂ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ। ਵਿਦਿਆਰਥੀਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਸੱਭਿਆਚਾਰਕ ਝਲਕੀਆਂ ਪੇਸ਼ ਕੀਤੀਆਂ। ਕਾਰਜਕ੍ਰਮ ਦੀ ਸ਼ੁਰੂਆਤ ਦਸਵੀਂ ਦੇ ਵਿਦਿਆਰਥੀਆਂ ਵੱਲੋਂ ਸ਼੍ਰੀਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਤਮ ਵਿਸ਼ਵਾਸ ਨਾਲ ਮੰਚ ‘ਤੇ ਪੇਸ਼ਕਾਰੀ ਕੀਤੀ। ਇਸ ਬਾਅਦ ਮਿਸ. ਕ੍ਰਿਸਮੈਟਿਕ ਤੇ ਮਿਸਟਰ ਕ੍ਰਿਸਮੈਟਿਕ ਦੇ ਮੁਕਾਬਲੇ ਕਰਵਾਏ ਗਏ। ਇਸ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਟ੍ਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਸਮੂਹ ਡਾਂਸ ਰਾਹੀਂ ਰੰਗ-ਬਿਰੰਗੀਆਂ ਪੇਸ਼ਕਾਰੀਆਂ ਕੀਤੀਆਂ। ਸੰਗੀਤ ਦੀ ਤਾਲ ’ਤੇ ਨੱਚਦੇ ਵਿਦਿਆਰਥੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਸਮਾਗਮ ਦੀ ਸ਼ਾਨ ਵਧਾ ਦਿੱਤੀ। ਇਸ ਮੌਕੇ ਆਕਰਸ਼ਕ ਸਕਿੱਟ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਸਮਾਜਿਕ ਸੰਦੇਸ਼ ਦੇ ਨਾਲ ਨਾਲ ਮਨੋਰੰਜਨ ਦਾ ਸੁੰਦਰ ਮਿਲਾਪ ਸੀ। ਵਿਦਿਆਰਥੀਆਂ ਨੇ ਆਪਣੇ ਅਭਿਨੈ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੱਭਿਆਚਾਰਕ ਕਾਰਜਕ੍ਰਮਾਂ ਦੇ ਦਰਮਿਆਨ ਛੋਟੀਆਂ ਛੋਟੀਆਂ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੇ ਅੰਤ ’ਚ ਪ੍ਰਿੰਸੀਪਲ ਵਿਨੋਦ ਰਾਣਾ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਕ੍ਰਮ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਤੇ ਰਚਨਾਤਮਕਤਾ ਨੂੰ ਵਧਾਉਂਦੇ ਹਨ। ਨਾਲ ਹੀ ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।