ਪੱਤਰ ਪ੍ਰਰੇਰਕ, ਮਾਨਸਾ : ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੰਗਲਵਾਰ ਨੂੰ ਐੱਸਡੀਐੱਮ ਮਾਨਸਾ ਸਰਬਜੀਤ ਕੌਰ ਵੱਲੋਂ ਪ੍ਰਰਾਇਵੇਟ ਬੱਸ ਟ੍ਾਂਸਪੋਰਟ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਬੱਸਾਂ ਮੁਕੰਮਲ ਰੂਪ ਵਿਚ ਨਿਯਮਾਂ ਦੀਆਂ ਪਾਲਣਾ ਕਰਨ ਉਪਰੰਤ ਹੀ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਬੱਸਾਂ ਵਿਚ ਲੱਚਰਤਾ ਨੂੰ ਬੜ੍ਹਾਵਾਂ ਦੇਣ ਵਾਲੇ ਗੀਤ ਨਾ ਚਲਾਏ ਜਾਣ ਤੇ ਨਾ ਹੀ ਕੋਈ ਵੀ ਅਜਿਹੀ ਆਡਿਓ ਜਾਂ ਵੀਡੀਓ ਕਲਿੱਪ ਚਲਾਈ ਜਾਵੇ ਜੋ ਕਿ ਨਸ਼ੇ ਨੂੰ ਬੜ੍ਹਾਵਾਂ ਦਿੰਦੇ ਹੋਣ।

ਐੱਸਡੀਐੱਮ ਨੇ ਨਾਲ ਹੀ ਹਦਾਇਤ ਕਰਦਿਆਂ ਕਿਹਾ ਕਿ ਕਈ ਵਾਰ ਦੇਖਣ ਵਿਚ ਆਉਂਦਾ ਹੈ ਕਿ ਬੱਸਾਂ ਵਿਚ ਉਚੀ ਆਵਾਜ਼ ਵਿਚ ਮਿਊਜ਼ਿਕ ਚਲਾਇਆ ਜਾਂਦਾ ਹੈ ਇਸ ਲਈ ਹਰੇਕ ਟ੍ਾਂਸਪੋਰਟਰ ਇਸ ਤੋਂ ਪਰਹੇਜ਼ ਕਰਨ ਅਤੇ ਆਪਣੀਆਂ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਬੱਸ ਚਲਾਉਂਦੇ ਸਮੇਂ ਡਰਾਈਵਰ ਮੋਬਾਈਲ ਫੋਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਵਾਰੀਆਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਡਰਾਈਵਰ ਬੱਸਾਂ ਨੂੰ ਨਿਰਧਾਰਿਤ ਸਪੀਡ 'ਤੇ ਚਲਾਉਣ ਕਿਉਂਕਿ ਜ਼ਿਆਦਾਤਰ ਐਕਸੀਡੈਂਟ ਵੱਧ ਸਪੀਡ ਨਾਲ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਸਾਂ ਨੂੰ ਚਲਾਉਣ ਸਮੇਂ ਟ੍ਰੈਫਿਕ ਨਿਯਮਾਂ ਨੂੰ ਪੂਰਨ ਰੂਪ ਵਿਚ ਅਮਲ ਵਿਚ ਲਿਆਂਦਾ ਜਾਵੇ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ ਬੱਸਾਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।