ਐੱਸਡੀਐੱਮ ਨਵਦੀਪ ਕੁਮਾਰ ਵੱਲੋਂ ਪੁਲਿਸ ਟੀਮ ਸਮੇਤ ਡਰੱਗ ਹੌਟ ਸਪੌਟ ਥਾਵਾਂ ਦਾ ਦੌਰਾ
ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ
Publish Date: Tue, 17 Nov 2026 05:45 PM (IST)
Updated Date: Tue, 17 Nov 2026 05:48 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਗਾਰਣ ਮਾਨਸਾ ਨਸ਼ਿਆਂ ਦੇ ਖ਼ਾਤਮੇ ਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਐੱਸਡੀਐੱਮ ਮਾਨਸਾ ਨਵਦੀਪ ਕੁਮਾਰ ਵੱਲੋਂ ਪੁਲਿਸ ਟੀਮ ਸਮੇਤ ਡਰੱਗ ਹੌਟ ਸਪੌਟ ਪਿੰਡਾਂ ਭੀਖੀ, ਜੋਗਾ, ਰੱਲਾ ਖੀਵਾ ਖੁਰਦ ਤੋਂ ਇਲਾਵਾ ਵਾਰਡ-16 ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸਡੀਐੱਮ ਨਵਦੀਪ ਕੁਮਾਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ, ਜਿਸ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕੋਈ ਗਤੀਵਿਧੀ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਦੇਣ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਉਪਰਾਲੇ ਕੀਤੇ ਜਾਣ ਅਤੇ ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਇਲਾਜ਼ ਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਪਾਣੀ ਤੇ ਸੀਵਰੇਜ਼ ਦੀਆਂ ਸਮੱਸਿਆਵਾਂ ਦਾ ਵੀ ਜਾਇਜ਼ਾ ਲਿਆ।