ਐੱਨਐੱਸਐੱਸ ਕੈਂਪ ਦੌਰਾਨ ਵਲੰਟੀਅਰਾਂ ਨੇ ਚਲਾਈ ਸਫ਼ਾਈ ਮੁਹਿੰਮ
ਖਾਲਸਾ ਸੀਨੀਅਰ ਸਕੈਂਡਰੀ ਸਕੂਲ ਮਾਨਸਾ ਵਿਖੇ
Publish Date: Thu, 26 Mar 2026 05:37 PM (IST)
Updated Date: Thu, 26 Mar 2026 05:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਲੱਗੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦਾ ਦੂਜਾ ਦਿਨ ਬਹੁਤ ਹੀ ਉਤਸ਼ਾਹਪੂਰਨ ਅਤੇ ਸਫ਼ਲ ਰਿਹਾ। ਇਸ ਦਿਨ ਦੀ ਸ਼ੁਰੂਆਤ ਵਿਦਿਆਰਥੀਆਂ ਲਈ ਸਵੇਰੇ ਨਾਸ਼ਤੇ ਨਾਲ ਕੀਤੀ ਗਈ। ਇਸ ਤੋਂ ਬਾਅਦ ਬੱਚਿਆਂ ਵੱਲੋਂ ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਨਾਲ ਉਨ੍ਹਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਧੀ। ਦਿਨ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਬੜੀ ਰੁਚੀ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਸਮਾਜਿਕ ਸਰਗਰਮੀਆਂ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝ ਸਕਣ। ਦੁਪਹਿਰ ਵੇਲੇ ਬੱਚਿਆਂ ਲਈ ਲੰਚ ਦੀ ਵਿਵਸਥਾ ਕੀਤੀ ਗਈ ਅਤੇ ਸ਼ਾਮ ਨੂੰ ਵੀ ਉਨ੍ਹਾਂ ਲਈ ਖਾਣੇ ਦੀ ਸੁਵਿਧਾ ਮੁਹੱਈਆ ਕਰਵਾਈ ਗਈ। ਪੂਰੇ ਦਿਨ ਦੌਰਾਨ ਵਿਦਿਆਰਥੀਆਂ ਨੇ ਬੜੇ ਚਾਵ ਅਤੇ ਜੋਸ਼ ਨਾਲ ਸਾਰੀਆਂ ਸਰਗਰਮੀਆਂ ਵਿੱਚ ਹਿੱਸਾ ਲਿਆ। ਕੁੱਲ ਮਿਲਾ ਕੇ ਕੈਂਪ ਦਾ ਦੂਜਾ ਦਿਨ ਬਹੁਤ ਹੀ ਸ਼ਾਨਦਾਰ ਅਤੇ ਸਫਲ ਰਿਹਾ।