ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵੱਲੋਂ
Publish Date: Sat, 08 Nov 2025 07:04 PM (IST)
Updated Date: Sat, 08 Nov 2025 07:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਸਫ਼ਲਤਾਪੂਰਵਕ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ. ਤਰਸੇਮ ਸਿੰਘ, ਅਸਿਸਟੈਂਟ ਪ੍ਰੋਫ਼ੈਸਰ, ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਤਲਵੰਡੀ ਸਾਬੋ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ, ਡਾ. ਹਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਰਸਾਏ ਗਏ ਮਾਰਗ ਤੇ ਚੱਲਣ ਅਤੇ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਮੁੱਖ ਮਹਿਮਾਨ ਡਾ. ਤਰਸੇਮ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਯਾਤਰਾਵਾਂ ਅਤੇ ਖਾਸ ਕਰ ਕੇ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਉਨ੍ਹਾਂ ਦੀਆਂ ਯਾਤਰਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਹਰਜਿੰਦਰ ਸਿੰਘ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਸੈਮੀਨਾਰ ਨੂੰ ਸਫ਼ਲ ਬਣਾਉਣ ਵਿੱਚ ਇਤਿਹਾਸ ਵਿਭਾਗ ਦੇ ਪ੍ਰੋ. ਬਲਜੀਤ ਸਿੰਘ ਅਤੇ ਪ੍ਰੋ. ਅਜਮੀਤ ਕੌਰ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਜਸਕਰਨ ਸਿੰਘ, ਪ੍ਰੋਫੈਸਰ ਹਰਸ਼ ਕੁਮਾਰ, ਪ੍ਰੋਫੈਸਰ ਸ਼ੈਰੀ, ਪ੍ਰੋਫੈਸਰ ਪਰਮਜੀਤ, ਪ੍ਰੋਫੈਸਰ ਸੰਯੋਗ ਸੇਠੀ, ਪ੍ਰੋਫੈਸਰ ਸੁਪਨਦੀਪ ਕੌਰ, ਪ੍ਰੋਫੈਸਰ ਰਮਨਦੀਪ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ, ਪ੍ਰੋਫੈਸਰ ਬੇਅੰਤ ਕੌਰ, ਪ੍ਰੋਫੈਸਰ ਜੋਤੀ, ਪ੍ਰੋਫੈਸਰ ਪ੍ਰਭਾ ਦੇਵੀ, ਪ੍ਰੋਫੈਸਰ ਤਨਵੀਰ ਸਿੰਘ, ਪ੍ਰੋਫੈਸਰ ਅੰਬੇਸ ਭਾਰਦਵਾਜ ਆਦਿ ਮੌਜੂਦ ਸਨ।