ਸਤਿਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਡਾਇਟ ਵਿਖੇ ਸੈਮੀਨਾਰ ਕਰਵਾਇਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ
Publish Date: Tue, 01 Sep 2026 04:13 PM (IST)
Updated Date: Tue, 01 Sep 2026 04:16 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਦੀ ਰਹਿਨੁਮਾਈ ਵਿਚ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋੰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ (ਮਾਨਸਾ) ਵਿਖੇ ਸਤਿਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼-ਪੁਰਬ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਅਤੇ ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸਵਾਗਤੀ ਭਾਸ਼ਣ ਵਿਚ ਸੰਸਥਾ ਮੁੱਖੀ ਡਾ. ਬੂਟਾ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਉਲੀਕ ਕੇ ਜਿੱਥੇ ਅਸੀਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਕਰਦੇ ਹਾਂ, ਉੱਥੇ ਉਨ੍ਹਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦੇ ਸੰਕਲਪ ਨੂੰ ਵੀ ਦ੍ਰਿੜ ਕਰਦੇ ਹਾਂ। ਸੈਮੀਨਾਰ ਦੇ ਮੁੱਖ ਬੁਲਾਰੇ ਅਤੇ ਮੁੱਖ ਮਹਿਮਾਨ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧਰਾਮ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਨੇ ਆਪਣੀ ਬਾਣੀ ਰਾਹੀਂ ਆਪਸੀ ਪਿਆਰ, ਸਾਂਝੀਵਾਲਤਾ, ਸੱਚੀ ਕਿਰਤ ਕਰਨ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਵਿਸ਼ੇਸ਼ ਮਹਿਮਾਨ ਐਸ.ਡੀ.ਐਮ ਬੁਢਲਾਡਾ ਗੁਰਮੀਤ ਕੁਮਾਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਤਿਗੁਰੂ ਰਵਿਦਾਸ ਜੀ ਦੇ ਜੀਵਨ ਤੇ ਬਾਣੀ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵੀ ਸਤਿਗੁਰੂ ਰਵਿਦਾਸ ਜੀ ਦੇ ਜੀਵਨ-ਫਲਸਫੇ ਉੱਪਰ ਆਪਣੇ ਵਿਚਾਰ ਰੱਖੇ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਡਾ. ਅੰਗਰੇਜ਼ ਸਿੰਘ ਵਿਰਕ ਨੇ ਕੀਤਾ। ਪ੍ਰੋਗਰਾਮ ਦੇ ਅੰਤ ਤੇ ਲੈਕਚਰਾਰ ਸਰੋਜ ਸਿੰਗਲਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਅਹਿਮਦਪੁਰ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਡਾਇਟ ਸਟਾਫ ਵਿੱਚੋਂ ਬਲਵਿੰਦਰ ਸਿੰਘ ਬਾਘਾ, ਪਰਸ਼ੋਤਮ ਸਿੰਘ, ਸਤਨਾਮ ਸਿੰਘ, ਬਲਦੇਵ ਪ੍ਰਕਾਸ਼ ਸਿੰਗਲਾ, ਜਸਪਾਲ ਕੌਰ ਹਰਵਿੰਦਰ ਕੌਰ ਤੇ ਮਗਿੰਦਰਜੀਤ ਸਿੰਘ ਹਾਜ਼ਰ ਸਨ।