ਕੈਂਸਰ ਦੀ ਬਿਮਾਰੀ ’ਤੇ ਸੈਮੀਨਾਰ ਕਰਵਾਇਆ
ਗਿਆਨ ਸਾਗਰ ਸਕੂਲ ਵਿੱਚ ਬੱਚਿਆਂ ਨੂੰ ਜਾਗਰੂਕ
Publish Date: Thu, 19 Feb 2026 06:28 PM (IST)
Updated Date: Thu, 19 Feb 2026 06:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਗਿਆਨ ਸਾਗਰ ਸਕੂਲ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਕੇਅਰਿੰਗ ਸੌਲਜ ਫਾਊਂਡੇਸ਼ਨ ਲਖਨਊ ਵੱਲੋਂ ਸਕੂਲ ਵਿੱਚ ਸੈਮੀਨਾਰ ਕੀਤਾ ਗਿਆ। ਇਸ ਵਿੱਚ ਪ੍ਰੋਗਰਾਮ ਅਫ਼ਸਰ ਸੰਜੀਵ ਵਰਮਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਅਤੇ ਇਸ ਦੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਪ੍ਰੋਟੀਨ ਲੈਣ ਲਈ, ਵੱਧ ਤੋਂ ਵੱਧ ਪਾਣੀ ਪੀਣ ਲਈ, ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਸ ਬਿਮਾਰੀ ਨਾਲ ਲੜਨ ਲਈ ਪ੍ਰਹੇਜ਼ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਭਾਰਤ ਦੀਪ ਗਰਗ ਨੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੀ ਜ਼ਿੰਦਗੀ ਵਿੱਚ ਆਉਣ ਵਾਲੀਆਂ ਇਸ ਤਰ੍ਹਾਂ ਦੀਆਂ ਮੁਸ਼ਕਿਲ ਨਾਲ ਲੜਨ ਲਈ ਕੈਂਪ ਦੇ ਆਧਾਰਿਤ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੇ ਕੈਂਪ ਸਕੂਲ ਵਿੱਚ ਲੱਗਦੇ ਰਹਿਣਗੇ।