ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਹੁਦਿਆਂ
Publish Date: Tue, 08 Sep 2026 06:17 PM (IST)
Updated Date: Tue, 08 Sep 2026 06:19 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਜ਼ਿਲ੍ਹਾ ਕਚਹਿਰੀ ਮਾਨਸਾ ਦੇ ਵਕੀਲ ਅਮਨਿੰਦਰ ਸਿੰਘ ਮਾਨ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਦਰਜ ਐੱਫਆਈਆਰ ਦੇ ਮਾਮਲੇ ’ਚ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਚੱਲ ਰਹੀ ਚੌਥੇ ਦਿਨ ਦੀ ਹੜ੍ਹਤਾਲ ਦੌਰਾਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ ਅਤੇ ਸਕੱਤਰ ਮਨਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਮਨਿੰਦਰ ਸਿੰਘ ਮਾਨ ਖ਼ਿਲਾਫ਼ ਦਰਜ ਮਾਮਲੇ ਨੂੰ ਲੈ ਕੇ ਵਕੀਲ ਭਾਈਚਾਰੇ ਵਿੱਚ ਗੰਭੀਰ ਰੋਸ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ ਨੇ ਸਵਾਲ ਉਠਾਇਆ ਕਿ “ਐਡਵੋਕੇਟ ਅਮਨਿੰਦਰ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਵਿੱਚ ਐੱਸ.ਸੀ./ਐੱਸ.ਟੀ. ਨਾਲ ਸਬੰਧਿਤ ਇੱਕ ਵੀ ਸ਼ਬਦ ਨਹੀਂ, ਫਿਰ ਇਸ ਨੂੰ ਐੱਸ.ਸੀ./ਐੱਸ.ਟੀ. ਦਾ ਮਾਮਲਾ ਕਿਵੇਂ ਬਣਾਇਆ ਗਿਆ?”ਸਮਾਜ ਵਿਸ਼ਲੇਸ਼ਕ ਅਤੇ ਸਿੱਖਿਆ ਕਲਾ ਮੰਚ ਪੰਜਾਬ ਦੇ ਚੇਅਰਮੈਨ ਅਤੇ ਵਕੀਲ ਡਾ. ਸੰਦੀਪ ਘੰਡ ਨੇ ਕਿਹਾ ਕਿ ਅਦਾਲਤਾਂ ਦਾ ਕੰਮ ਕਰਨਾ, ਪੁਲਿਸ ਅਧਿਕਾਰੀਆਂ ਜਾਂ ਆਮ ਲੋਕਾਂ ਨੂੰ ਡਾਂਟਣਾ ਅਤੇ ਉਸ ਦਾ ਲਾਈਵ ਪ੍ਰਸਾਰਣ ਕਰਨਾ ਕਿਸੇ ਵੀ ਸੰਵਿਧਾਨਕ ਸੰਸਥਾ ਜਾਂ ਅਹੁਦੇ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੋ ਸਕਦਾ। ਵਕੀਲ ਭਾਈਚਾਰੇ ਨੇ ਮੰਗ ਕਰਦਿਆਂ ਕਿਹਾ ਕਿ ਪੂਰ੍ਹੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਹਾਜ਼ਰ ਵਕੀਲਾਂ ਵਿੱਚ ਸਾਬਕਾ ਪ੍ਰਧਾਨ ਵਿਜੈ ਸਿੰਗਲਾ, ਨਵਲ ਕਿਸ਼ੋਰ ਸ਼ਰਮਾ, ਬੀਰਦੇਵਿੰਦਰ ਸਿੰਘ ਫਫੜੇਭਾਈਕੇ, ਬਿਮਲਜੀਤ ਸਿੰਘ, ਡਾ. ਸੰਦੀਪ ਘੰਡ, ਲਖਵਿੰਦਰ ਸਿੰਘ ਲਖਣਪਾਲ, ਅਸ਼ਵਨੀ ਸ਼ਰਮਾ, ਗੁਰਲਾਭ ਸਿੰਘ ਮਾਹਲ, ਬਲਵੰਤ ਭਾਟੀਆ, ਉਮੰਗਰੇਜ ਸਿੰਘ ਕਲੇਰ, ਗੁਰਦੀਪ ਸਿੰਘ ਮਾਖਾ, ਸੁਤੰਤਰ ਸ਼ਰਮਾ, ਨਵਦੀਪ ਸ਼ਰਮਾ, ਹਰਪ੍ਰੀਤ ਰਮਦਿਤੇਵਾਲਾ, ਸੁਖਚਰਨ ਸਿੰਘ ਸੱਦੇਵਾਲੀਆ, ਨੀਸ਼ ਗਰਗ, ਵੀਰਪਾਲ ਸਿੰਘ ਚਹਿਲ, ਰਣਜੀਤ ਸਿੰਘ, ਰਣਦੀਪ ਸ਼ਰਮਾ, ਸਵੀਟ ਸਿੰਗਲਾ, ਗੋਰਾ ਸਿੰਘ ਢੀਂਡ, ਦੇਵਿੰਦਰ ਕੌਰ, ਰਜਿੰਦਰਪਾਲ ਕੌਰ, ਭੁਪਿੰਦਰ ਬੀਰਬਲ, ਰੋਹਿਤ ਸਿੰਗਲਾ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਨਿਰਪੱਖ ਅਤੇ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਵਕੀਲ ਭਾਈਚਾਰਾ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗਾ।