ਹਲਕੇ ਦੇ ਸੇਵਾਦਾਰ ਬਣ ਕੇ ਲੋਕਾਂ ਦੇ ਹੱਕ ਸੱਚ ਲਈ ਆਪਣੀ ਆਵਾਜ ਬੁਲੰਦ ਕਰਾਂਗੇ: ਬਲਵਿੰਦਰ ਪਟਵਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿਛਲੇ
Publish Date: Sat, 14 Nov 2026 05:28 PM (IST)
Updated Date: Sat, 14 Nov 2026 05:30 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿਛਲੇ ਦਿਨੀਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਵੱਲੋਂ ਗੁਰਦੁਆਰਾ ਸਾਹਿਬ ਸੈਦੇਵਾਲਾ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਉਪਰੰਤ ਵਰਕਰ ਮਿਲਣੀ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਕੁਆਰਡੀਨੇਟਰ ਜਤਿੰਦਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਸਿਧਾਂਤਾ ਤੇ ਚਲਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਹਲਕਾ ਬੁਢਲਾਡਾ ਦਾ ਇੰਚਾਰਜ ਨਿਯੁਕਤ ਕਰਕੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਹਲਕੇ ’ਚੋਂ ਚੰਗਾ ਉਮੀਦਵਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਰ ਬੂਥ ਤੇ 51 ਮੈਂਬਰੀਆਂ ਕਮੇਟੀਆਂ ਦਾ ਗਠਨ ਕਰਕੇ ਔਰਤਾਂ, ਨੌਜਵਾਨਾਂ ਨੂੰ ਬੂਥ ਪੱਧਰ ਤੇ ਪਾਰਟੀ ਦੀਆਂ ਨੀਤੀਆਂ ਨਾਲ ਜੋੜਿਆ ਜਾਵੇਗਾ, ਜੋ ਕਿ ਅਕਾਲੀ ਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਲਈ ਘਰ ਘਰ ਲੋਕਾਂ ਨੂੰ ਜਾਗਰੂਕਤ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਹਰ ਵਰਕਰ ਨੂੰ ਆਪਣੇ ਬੂਥ ਤੇ ਪਹਿਰਾ ਦੇਣ ਦੀ। ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਹਾਕਮਵਾਲਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਚੁਟਕਲਿਆ ਦੇ ਸਹਾਰੇ ਪੰਜਾਬ ਅੰਦਰ ਰਾਜਨੀਤੀ ਕਰ ਰਹੀ ਹੈ ਤੇ ਉਨ੍ਹਾਂ ਦੇ ਵਿਧਾਇਕ ਲੋਕਾਂ ਦੇ ਜੁਆਬ ਦੇਣ ਤੋਂ ਭੱਜ ਰਹੇ ਹਨ। ਦੂਸਰੇ ਪਾਸੇ ਕਾਂਗਰਸ ਪਾਰਟੀ ਆਪਣੀ ਹੀ ਧੱੜੇਬੰਦੀ ’ਚ ਉਲਝ ਕੇ ਰਹਿ ਗਈ ਹੈ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾ ਦੀ ਰਾਖੀ ਕਰਦਾ ਆ ਰਿਹਾ ਹੈ ਤੇ ਉਹ ਹੁਣ ਖੁਦ ਹਲਕੇ ਦੇ ਸੇਵਾਦਾਰ ਬਣ ਕੇ ਲੋਕਾਂ ਦੇ ਹੱਕ ਸੱਚ ਲਈ ਆਪਣੀ ਆਵਾਜ ਬੁਲੰਦ ਕਰਨਗੇ। ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਫਫੜੇ ਭਾਈਕੇ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਤਨਜੋਤ ਸਿੰਘ ਸਾਹਨੀ, ਜਥੇਦਾਰ ਮੇਵਾ ਸਿੰਘ ਦੋਦੜਾ, ਸਰਪੰਚ ਨਛੱਤਰ ਸਿੰਘ ਬੱਛੂਆਣਾ, ਕੌਂਸਲਰ ਸੁਖਵਿੰਦਰ ਕੌਰ ਸੁੱਖੀ, ਕਰਮਜੀਤ ਸਿੰਘ ਮਾਘੀ, ਸਰਪੰਚ ਨੈਬ ਸਿੰਘ ਦਾਤੇਵਾਸ, ਜਸਪਾਲ ਸਿੰਘ ਗੁੜਦੀ, ਜਗਸੀਰ ਸਿੰਘ ਅੱਕਾਂਵਾਲੀ, ਬਲਦੇਵ ਸਿੰਘ ਸਿਰਸੀ ਵਾਲਾ, ਬਲਵਿੰਦਰ ਸਿੰਘ ਮਲ ਸਿੰਘ ਵਾਲਾ, ਜੱਸੂ ਕੁਲਰੀਆਂ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਬੂਟਾ ਸਿੰਘ ਝਲਬੂਟੀ, ਗੁਰਪ੍ਰੀਤ ਸਿੰਘ ਅਚਾਨਕ ਤੋਂ ਇਲਾਵਾਂ ਵੱਡੀ ਗਿਣਤੀ ਅਕਾਲੀ ਵਰਕਰ ਮੌਜੂਦ ਸਨ।