ਡਾਕਟਰ ਬਣ ਕੇ ਸਮਾਜ ਦੀ ਸੇਵਾ ਕਰਨਾ ਵਿਦਿਆਰਥੀਆਂ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ: ਡਾ. ਸੋਮ ਨਾਥ ਮਹਿਤਾ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ
Publish Date: Sat, 10 Oct 2026 03:58 PM (IST)
Updated Date: Sat, 10 Oct 2026 03:59 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਭੀਖੀ ਵਿਖੇ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੈਸ਼ਨ 2016-17 ਅਤੇ 2017-18 ਦੇ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਕਾਲਜ ਦੇ ਪ੍ਰਬੰਧਕ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਡਿਗਰੀ ਪ੍ਰਾਪਤ ਕਰਨਾ ਵਿਦਿਆਰਥੀਆਂ ਦੇ ਜੀਵਨ ਦਾ ਇਕ ਅਹਿਮ ਪੜਾਅ ਹੈ, ਪਰ ਅਸਲ ਸਫਲਤਾ ਆਪਣੇ ਗਿਆਨ ਅਤੇ ਹੁਨਰ ਦੀ ਵਰਤੋਂ ਕਰਕੇ ਮਨੁੱਖਤਾ ਦੀ ਸੇਵਾ ਕਰਨ ਵਿੱਚ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਦਾ ਕਿੱਤਾ ਇੱਕ ਜ਼ਿੰਮੇਵਾਰ ਪੇਸ਼ਾ ਹੈ, ਜਿਸ ਵਿੱਚ ਮਰੀਜ਼ਾਂ ਪ੍ਰਤੀ ਸੰਵੇਦਨਸ਼ੀਲਤਾ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਬਹੁਤ ਜ਼ਰੂਰੀ ਹੈ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਬਚਨ ਸਿੰਘ ਮੋਖਾ ਨੇ ਕਿਹਾ ਕਿ ਆਯੁਰਵੇਦ ਭਾਰਤ ਦੀ ਪ੍ਰਾਚੀਨ ਅਤੇ ਅਮੀਰ ਚਿਕਿਤਸਾ ਪ੍ਰਣਾਲੀ ਹੈ। ਇਸ ਦੇ ਸਿਧਾਂਤਾਂ ਅਤੇ ਗਿਆਨ ਨੂੰ ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸਮਝਣਾ ਅਤੇ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਸੰਸਥਾ ਦੇ ਐਮ.ਡੀ. ਸੂਰਜ ਭਾਨ ਨੇ ਸਾਰੇ ਵਿਦਿਆਰਥੀਆਂ ਨੂੰ ਡਾਕਟਰ ਬਣਨ ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਪਰਮਾਨੰਦ ਸ਼੍ਰੀਵਾਸਤਵ, ਡਾ. ਕੰਵਰਜੀਤ ਅੱਤਰੀ, ਡਾ. ਗੁਰਮੀਤ ਰਾਣੀ, ਡਾ. ਰਚਨਾ ਠਾਕੁਰ ਅਤੇ ਸਮੂਹ ਸਟਾਫ ਤੋਂ ਇਲਾਵਾ ਰਿਸ਼ਵ ਸਿੰਗਲਾ ਵੀ ਮੋਜੂਦ ਸਨ।